ਰਘਬੀਰ ਹੈਪੀ,ਬਰਨਾਲਾ,18 ਸਤੰਬਰ 2023
ਸਿਹਤ ਵਿਭਾਗ ਬਰਨਾਲਾ ਵੱਲੋਂ 17 ਸਤੰਬਰ ਤੋਂ 30 ਸਤੰਬਰ ਤੱਕ ਸੰਸਾਰ ਰੋਗੀ ਸੁਰੱਖਿਆ ਦਿਵਸ ਮਰੀਜ ਦੀ ਸੁਰੱਖਿਆ ਚ ਮਰੀਜ ਦੀ ਭਾਗੀਦਾਰੀ ਵਿਸੇ ਤਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਇਹ ਵਿਸ਼ੇਸ਼ ਜਾਗਰੂਕਤਾ ਸੰਸਾਰ ਰੋਗੀ ਸੁਰੱਖਿਆ ਦਿਵਸ ਮਰੀਜ਼ ਦੇ ਇਲਾਜ ਸਬੰਧੀ ਸਿਹਤ ਅਮਲੇ ਨੂੰ ਜਾਗਰੂਕ ਕਰਨਾ ਹੈ। ਉਹਨਾਂ ਵੱਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਸਰਕਾਰੀ ਸਿਹਤ ਸੰਸਥਾ ਵਿੱਚ ਆਉਣ ਵਾਲੇ ਮਰੀਜਾਂ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮਰੀਜ਼ ਨੂੰ ਉਸ ਦੀ ਬਿਮਾਰੀ ਦੀ ਸਹੀ ਜਾਣਕਾਰੀ ਦੇ ਕੇ ਇਲਾਜ ਕੀਤਾ ਜਾਵੇ।
ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਮਰੀਜਾਂ ਦੀ ਵਿਸ਼ੇਸ਼ ਦੇਖਭਾਲ ਅਤੇ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਦੇ ਨਾਲ- ਨਾਲ ਮਾਂ ਅਤੇ ਨਵ-ਜਨਮੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸਹੀ ਵਿਵਹਾਰ ਕਰਨ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਅਤੇ ਹਰਜੀਤ ਸਿੰਘ ਬਾਗੀ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਮਰੀਜਾਂ ਦੀ ਜਿੰਮਵਾਰੀ ਬਣਦੀ ਹੈ ਕਿ ਉਹ ਆਪਣੀ ਬਿਮਾਰੀ ਦਾ ਇਲਾਜ ਕਰਾਉਣ ਵੇਲੇ ਨੇੜੇ ਦੇ ਸਿਹਤ ਕੇਂਦਰ ਚ ਸਲਾਹ ਲੈ ਕੇ ਇਲਾਜ ਬਾਰੇ ਜਾਣਕਾਰੀ ਲਏ ਅਤੇ ਪਹਿਲਾਂ ਲਏ ਇਲਾਜ ਦਾ ਪੂਰਾ ਰਿਕਾਰਡ ਆਪਣੇ ਨਾਲ ਲੈ ਕੇ ਆਵੇ ਤਾਂ ਜੋ ਉਸ ਦਾ ਵਧੀਆ ਢੰਗ ਨਾਲ ਇਲਾਜ ਹੋ ਸਕੇ।
ਡਾਕਟਰ ਵੱਲੋਂ ਦਿੱਤੀ ਦਵਾਈ ਸਮੇਂ ਸਿਰ ਲਏ ਅਤੇ ਆਪਣੀ ਦਵਾਈ ਹੋਰ ਮਰੀਜ ਨੂੰ ਨਾਂ ਦੇਵੇ।ਹਸਪਤਾਲ ਦੇ ਸਟਾਫ ਨਾਲ ਸਹੀ ਵਿਵਹਾਰ ਕਰੇ ਅਤੇ ਆਪਣੀ ਵਾਰੀ ਦੀ ਉਡੀਕ ਕਰੇ।ਡਾਕਟਰੀ ਸਟਾਫ ਅਤੇ ਮਰੀਜ਼ਾਵ ਦੇ ਆਪਸੀ ਸਹਿਯੋਗ ਨਾਲ ਵਧੀਆ ਡਾਕਟਰੀ ਸੇਵਾਵਾਂ ਦਿੱਤੀਆਂ ਜਾ ਸਕਦੀਆਂ ਹਨ।