ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਡਕੌਂਦਾ ਐਸਕੇਐਮ ਦੇ ਸੱਦੇ ‘ਤੇ 22 ਸਤੰਬਰ ਨੂੰ ਹੜ੍ਹ ਪੀੜਤਾਂ ਮੰਗਾਂ ਦੀ ਪ੍ਰਾਪਤੀ ਲਈ ਡੀਸੀ ਦਫ਼ਤਰ ਬਰਨਾਲਾ ਘੇਰਿਆ ਜਾਵੇਗਾ-ਕੁਲਵੰਤ ਸਿੰਘ ਭਦੌੜ

Advertisement
Spread information
ਗਗਨ ਹਰਗੁਣ,ਬਰਨਾਲਾ 18 ਸਤੰਬਰ 2023


      ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ ਜ਼ਿਲ੍ਹਾ ਕਾਰਜਕਾਰੀ ਜਨਰਲ ਸਕੱਤਰ ਗੁਰਦੇਵ ਸਿੰਘ ਮਾਂਗੇਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਇਸ ਮੀਟਿੰਗ ਵਿੱਚ ਜ਼ਿਲ੍ਹਾ ਆਗੂਆਂ ਅਤੇ ਤਿੰਨੇ ਬਲਾਕਾਂ ਦੇ ਪ੍ਰਧਾਨ, ਸਕੱਤਰ ਅਤੇ ਖਜ਼ਾਨਚੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ  ਐਸਕੇਐਮ ਵੱਲੋਂ ਹੜ੍ਹ ਪੀੜਤਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਰਿਹਾਇਸ਼ਾਂ ਅੱਗੇ ਤਿੰਨ ਰੋਜ਼ਾ ਧਰਨਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਰਿਹਾਇਸ਼ ਅੱਗੇ ਵਿਸ਼ਾਲ ਤਿੰਨ ਰੋਜ਼ਾ ਧਰਨੇ ਸਬੰਧੀ ਤਿੰਨੇ ਬਲਾਕਾਂ ਵਿੱਚੋਂ ਵੱਡੀ ਗਿਣਤੀ ਵਿੱਚੋਂ ਸ਼ਮੂਲੀਅਤ ਉੱਤੇ ਤਸੱਲੀ ਪ੍ਰਗਟ ਕੀਤੀ ਗਈ।                                                         
      ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ‌ ਕਿਉਂਕਿ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੀ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੇ ਹੀ ਬਾਂਹ ਨਹੀਂ ਫੜੀ, ਉਨ੍ਹਾਂ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਹੋਇਆ ਹੈ। ਕੁੰਭਕਰਨੀ ਨੀਂਦ ਸੁੱਤੇ ਕੇਂਦਰੀ ਅਤੇ ਸੂਬਾਈ ਹਾਕਮਾਂ ਨੂੰ ਜਗਾਉਣ ਅਤੇ ਮੁਆਵਜ਼ਾ ਹਾਸਲ ਕਰਨ ਲਈ ਇਹ ਵਿਸ਼ਾਲ ਤਿੰਨ ਰੋਜ਼ਾ ਧਰਨੇ ਦੇਕੇ ਮੰਗਾਂ ਮਨਵਾਉਣ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ। ਪਰ ਹਾਕਮ ਹਾਲੇ ਕਿਸਾਨਾਂ ਦੇ ਸਿਦਕ ਦੀ ਪਰਖ਼ ਕਰ ਰਹੇ ਹਨ। ਹੁਣ ਐਸਕੇਐਮ ਦੇ ਸੱਦੇ ਅਨੁਸਾਰ ਸੰਘਰਸ਼ ਦੇ ਅਗਲੇ ਪੜਾਅ ਵਜੋਂ 22 ਸਤੰਬਰ ਨੂੰ ਡੀਸੀ ਦਫ਼ਤਰ ਬਰਨਾਲਾ ਦੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਦੇ ਕਾਫ਼ਲਿਆਂ ਦੀ ਸ਼ਮੂਲੀਅਤ ਕਰਾਉਣ ਤਿਆਰੀਆਂ ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ।                   
       ਜਥੇਬੰਦਕ ਅਦਾਰਿਆਂ ਦੀ ਮਜ਼ਬੂਤੀ ਲਈ ਨਵੇਂ ਸਿਰਿਉਂ ਜਥੇਬੰਦਕ ਚੋਣਾਂ ਦੇ ਅਮਲ ਨੂੰ ਤੇਜ਼ ਕਰਕੇ ਪਿੰਡ ਪੱਧਰੀ ਮੈਂਬਰਸ਼ਿਪ ਕਰਨ ਲਈ 20 ਸਤੰਬਰ ਤੱਕ ਦਾ ਸਮਾਂ ਤਹਿ ਕੀਤਾ ਗਿਆ। ਤਿੰਨੇ ਬਲਾਕ ਪ੍ਰਧਾਨਾਂ ਨੂੰ ਮੈਂਬਰਸ਼ਿਪ ਜਲਦ ਪੂਰੀ ਕਰਨ ਦੀ ਹਦਾਇਤ ਕੀਤੀ ਗਈ ਮੈਂਬਰਸ਼ਿਪ ਦੇ ਅਧਾਰ ਤੇ ਤਿੰਨੇ ਬਲਾਕਾਂ ਦੀਆਂ ਜਥੇਬੰਦਕ ਚੋਣਾਂ  ਕਰਵਾਉਣ ਲਈ ਮਹਿਲਕਲਾਂ ਬਲਾਕ ਦੀ ਚੋਣ 26 ਸਤੰਬਰ ਅਤੇ ਸ਼ਹਿਣਾ ਬਲਾਕ ਦੀ ਚੋਣ 28 ਸਤੰਬਰ ਅਤੇ ਬਰਨਾਲਾ ਬਲਾਕ ਦੀ ਚੋਣ 29 ਸਤੰਬਰ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹਨਾਂ ਤਿੰਨਾਂ ਬਲਾਕਾਂ ਦੀਆਂ ਚੋਣਾਂ ਵਿੱਚ ਚੁਣੇ ਹੋਏ ਡੈਲੀਗੇਟ ਅਤੇ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਭਾਗ ਲੈਣਗੇ।ਇਸ  ਮੀਟਿੰਗ ਵਿੱਚ ਹਰਮੰਡਲ ਸਿੰਘ ਜੋਧਪੁਰ,ਜਗਰਾਜ ਸਿੰਘ ਹਰਦਾਸਪੁਰਾ,ਅਮਰਜੀਤ ਸਿੰਘ ਠੁੱਲੀਵਾਲ, ਸੰਦੀਪ ਸਿੰਘ ਚੀਮਾ,ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਾਬੂ ਸਿੰਘ ਖੁੱਡੀ ਕਲਾਂ,ਕਾਲਾ ਜੈਦ, ਅਮਨਦੀਪ ਸਿੰਘ ਰਾਏਸਰ, ਅਮਨਦੀਪ ਟਿੰਕੂ ਭਦੌੜ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ 5000 ਰੁ. ਪ੍ਰਤੀ ਏਕੜ ਵਿਸ਼ੇਸ਼ ਪੈਕੇਜ ਦੇਣ ਦੀ ਥਾਂ ਜਾਬਰ ਹੱਥ ਕੰਡੇ ਅਪਨਾਉਣ ਦੇ ਐਲਾਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਜਿਹੇ ਜਾਬਰ ਹੱਥ ਕੰਡੇ ਅਪਨਾਉਣ ਤੋਂ ਬਾਜ ਆਵੇ ਨਹੀਂ ਤਾਂ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਮੀਟਿੰਗ ਦੌਰਾਨ ਭਾਅਜੀ ਗੁਰਸ਼ਰਨ ਸਿੰਘ ਦੀ ਯਾਦ ਵਿੱਚ 27 ਸਤੰਬਰ ਨੂੰ ਬਰਨਾਲਾ ਵਿਖੇ ਕਰਵਾਏ ਜਾ ਰਹੇ ‘ਇਨਕਲਾਬੀ ਰੰਗ ਮੰਚ ਦਿਵਸ ‘ ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਮੌਕੇ ਉਸ ਦੀ ਵਿਗਿਆਨ ਵਿਚਾਰਧਾਰਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਫ਼ੈਸਲਾ ਕੀਤਾ ਗਿਆ।
Advertisement
Advertisement
Advertisement
Advertisement
Advertisement
error: Content is protected !!