ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ ਫਾਜਿ਼ਲਕਾ ਜਿ਼ਲ੍ਹੇ ਵਿਚ ਜਲਦ ਹੀ ਤਿੰਨ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਇਸ ਸਬੰਧੀ ਅਗੇਤੀਆਂ ਤਿਆਰੀਆਂ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਜਲਾਲਾਬਾਦ, ਅਬੋਹਰ ਤੇ ਸੰਤ ਨਗਰ ਵਿਚ ਅਤੇ ਅਰਨੀਵਾਲਾ ਵਿਚ ਸਥਾਪਿਤ ਕੀਤੇ ਜਾਣਗੇ।ਉਨ੍ਹਾਂ ਨੇ ਇਸ ਸਬੰਧੀ ਸਿਹਤ ਵਿਭਾਗ ਨੂੰ ਜਲਦੀ ਲੋੜੀਂਦੀਆਂ ਕਾਰਵਾਈਆਂ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਿ਼ਲ੍ਹੇ ਵਿਚ 23 ਆਮ ਆਦਮੀ ਕਲੀਨਿਕ ਚੱਲ ਰਹੇ ਹੈ।ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਇਸ ਮੌਕੇ ਡੀਡੀਪੀਓ ਸ੍ਰੀ ਸੰਜੀਵ ਸ਼ਰਮਾ, ਡਾ: ਕਵਿਤਾ ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਨੀਰਜਾ ਗੁਪਤਾ ਐਸਐਮਓ ਅਬੋਹਰ, ਡਾ: ਐਰਿਕ ਜਿ਼ਲ੍ਹਾ ਟੀਕਾਕਰਨ ਅਫ਼ਸਰ ਕਮ ਐਸਐਮਓ, ਡਾ: ਪਕੰਜ ਕਾਰਜਕਾਰੀ ਐਸਐਮਓ ਡੱਬਵਾਲਾ ਕਲਾਂ, ਡਿਪਟੀ ਡੀਈਓ ਸ੍ਰੀਮਤੀ ਅੰਜੂ ਸੇਠੀ, ਸ੍ਰੀ ਸਤਿੰਦਰ ਬੱਤਰਾ ਆਦਿ ਵੀ ਹਾਜਰ ਸਨ।
ਜਿ਼ਲ੍ਹੇ ਵਿਚ ਖੁੱਲਣਗੇ ਤਿੰਨ ਨਵੇਂ ਆਮ ਆਦਮੀ ਕਲੀਨਿਕ
ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 19 ਸਤੰਬਰ 2023