ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Advertisement
Spread information

“ਬੈਡਮਿੰਟਨ ” ਮੁਕਾਬਲੇ ਵਿੱਚ ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ।

ਗਗਨ ਹਰਗੁਣ,ਬਰਨਾਲਾ, 20 ਸਤੰਬਰ 2023

Advertisement

     ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਿਲ ਕੀਤੀ। “ਬੈਡਮਿੰਟਨ ” ਦੇ ਅੰਡਰ 11, 14,17,19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਬਰਨਾਲਾ ਕਲੱਬ ਵਿੱਖੇ ਹੋਏ। ਜਿਸ ਵਿੱਚ ਵੱਖ -ਵੱਖ ਸਕੂਲ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਸਾਰੀਆਂ ਟੀਮਾਂ ਦੇ ਕਈ ਰਾਉਂਡ ਕਰਵਾਏ ਗਏ। ਜਿਸ ਵਿੱਚ ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਚੰਗੀ ਖੇਡ ਦਾ ਪ੍ਰਦਸ਼ਨ ਕਰਕੇ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।

     ਟੰਡਨ ਸਕੂਲ ਵਲੋਂ ਮੁਕਾਬਲੇ ਵਿੱਚ ਭੁਪੇਸ਼ ਗਰਗ , ਭਵਿਸ਼ ਗੋਇਲ , ਜ਼ੇਨਿਮ ਹੀਰਾ , ਨੇ ਇਸ ” “ਬੈਡਮਿੰਟਨ ” ਮੁਕਾਬਲੇ ਵਿੱਚ ਭਾਗ ਲਿਆ। ਅੰਡਰ 14 ਲੜਕੇ ਵਿੱਚ ਭੁਪੇਸ਼ ਗਰਗ ਨੇ ਪਹਿਲਾ ਸਥਾਨ , ਅੰਡਰ 11 ਲੜਕੇ ਭਵਿਸ਼ ਗੋਇਲ , ਅੰਡਰ 11 ਵਿੱਚ ਜ਼ੇਨਿਮ ਹੀਰਾ ਨੇ ਤੀਜਾ ਸਥਾਨ ਦੂਸਰਾ ਸਥਾਨ ਹਾਸਿਲ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾਕਟਰ ਸ਼ਰੂਤੀ ਸ਼ਰਮਾ ਜੀ ਅਤੇ ਵਾਈਸ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਜੀ ਨੇ ਬੱਚਿਆਂ ਦਾ ਸਵਾਗਤ ਕੀਤਾ ਅਤੇ ਉਹਨਾਂ ਦੀ ਸ਼ਾਨਦਾਰ ਜਿੱਤ ਤੇ ਵਧਾਈ ਦਿੱਤੀ । ਉਹਨਾਂ ਕਿਹਾ ਕਿ ਅੱਜ ਟੰਡਨ ਸਕੂਲ ਹਰ ਬੱਚਿਆਂ ਦੇ ਭੱਵਿਖ ਲਈ ਹਰ ਪੱਧਰ ਨੂੰ ਮਜਬੂਤ ਕਰਨ ਲਈ ਲੱਗਿਆ ਹੋਇਆ ਹੈ।

        ਸਕੂਲ ਦੇ ਐਮ. ਡੀ. ਸ੍ਰੀ ਸ਼ਿਵ ਸਿੰਗਲਾ ਜੀ ਨੇ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਦਾ ਸਪੋਰਟਸ ਵੱਲ ਬਹੁਤ ਧਿਆਨ ਹੈ। ਜਿਸ ਕਰਕੇ ਟੰਡਨ ਇੰਟਰਨੈਸ਼ਨਲ ਸਕੂਲ ਬੱਚਿਆਂ ਨੂੰ ਵੱਖ ਵੱਖ ਸਪੋਰਟਸ ਦੇ ਰਿਹਾ ਹੈ। ਤਜਰਵੇਕਾਰ ਕੋਚ ਬੱਚਿਆਂ ਨੂੰ ਹਰ ਖੇਡ ਦੀ ਟ੍ਰੇਨਿਗ ਦਿੰਦੇ ਹਨ। ਉਹਨਾਂ ਨੇ ਕੋਚ ਸ਼੍ਰੀ ਸੁਖਦੇਵ ਸਿੰਘ ਅਤੇ ਸ਼੍ਰੀ ਹਰਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਮਿਹਨਤ ਸਦਕਾ ਬੱਚੇ ਇਸ ਜਿੱਤ ਤੱਕ ਪਹੁੰਚੇ । ਅੰਤ ਵਿੱਚ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਿਰੰਤਰ ਪ੍ਰੈਕਟਿਸ ਦੇ ਨਾਲ ਅਪਣੇ ਲਕਸ਼ ਨੂੰ ਪ੍ਰਾਪਤ ਕਰਕੇ ਅਪਣੇ ਜਿਲ੍ਹੇ ਦਾ ਅਤੇ ਅਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ।

Advertisement
Advertisement
Advertisement
Advertisement
Advertisement
error: Content is protected !!