ਅਸੋਕ ਧੀਮਾਨ,ਫਤਿਹਗੜ ਸਾਹਿਬ,21 ਸਤੰਬਰ 2023
ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ ਨਵਜੋਤ ਕੌਰ ਵੱਲੋਂ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਸਿਹਤ ਸੁਪਰਵਾਈਜਰਾਂ (ਮੇਲ) ਦੀ ਮਹੀਨਾਵਾਰੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਨਵਜੋਤ ਕੌਰ ਨੇ ਜ਼ਿਲ੍ਹੇ ਅੰਦਰ ਕੋਟਪਾ ਐਕਟ ਨੂੰ ਪ੍ਭਾਵੀ ਰੂਪ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਵੱਧ ਤੋਂ ਵੱਧ ਚਲਾਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲ ਮੇਲ ਕਰਕੇ ਵੱਧ ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕੀਤਾ ਜਾਵੇ ਅਤੇ ਆਮ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਨੇ ਕਿਹਾ ਕਿ 9 ਤੋਂ 14 ਅਕਤੂਬਰ ਤੱਕ ਚੱਲਣ ਵਾਲੇ ਮਿਸ਼ਨ ਇੰਦਰ ਧਨੁਸ਼ ਦੇ ਦੂਸਰੇ ਗੇੜ੍ਹ ਦੀ ਤਿਆਰੀ ਹੁਣ ਤੋਂ ਹੀ ਕਰ ਲਈ ਜਾਵੇ ਅਤੇ ਇਸ ਦੀ ਐਕਸ਼ਨ ਪਲਾਨ ਤੁਰੰਤ ਇਸ ਦਫ਼ਤਰ ਨੂੰ ਭੇਜੀ ਜਾਵੇ। ਜਿਲ੍ਹਾ ਐਪੀਡਿਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਤੇ ਪਿਛਲੇ ਸਾਲ ਜਿਹੜੇ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਕੇਸ ਰਿਪੋਰਟ ਹੋਏ ਸਨ ਉਸ ਏਰੀਏ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਜਿਹੇ ਪਿੰਡਾਂ ਦੀ ਸੂਚੀ ਸਬੰਧਤ ਬੀਡੀਪੀਓ ਨੂੰ ਭੇਜੀ ਜਾਵੇ ਤੇ ਇਹਨਾਂ ਪਿੰਡਾਂ ਵਿੱਚ ਪੰਚਾਇਤਾਂ ਨਾਲ ਮਿਲਕੇ ਸਪਰੇਅ ਵੀ ਕਰਵਾਈ ਜਾਵੇ ਅਤੇ ਮੱਛਰ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਐਮ ਸੀ ਐਕਟ ਤਹਿਤ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਮੌਕੇ ਤੇ ਹੀ ਲਾਰਵੇ ਨੂੰ ਨਸਟ ਕਰਵਾਇਆ ਜਾਵੇ। ਉਹਨਾਂ ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਖੇਤਰ ਅਧੀਨ ਆਉਂਦੇ ਮਲਟੀ ਪਰਪਜ਼ ਹੈਲਥ ਵਰਕਰਾਂ ਦੀਆਂ ਮੀਟਿੰਗਾਂ ਕਰਕੇ ਜ਼ਿਲ੍ਹਾ ਪੱਧਰ ਤੋਂ ਮਿਲੀਆ ਹਦਾਇਤਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਉਣ।