ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Advertisement
Spread information

ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 22 ਸਤੰਬਰ 2023


        ਜ਼ਿਲ੍ਹੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 29 ਸਤੰਬਰ 2023 ਤੋਂ ਸ਼ੁਰੂ ਹੋਣ ਜਾ ਰਹੇ ਹਨ। ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 29 ਸਤੰਬਰ ਤੋਂ 5 ਅਕਤੂਬਰ 2023 ਤੱਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕਮੰਲ ਕਰਨ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਅਤੇ ਐਸ.ਡੀ.ਐਮ. ਫਿਰੋਜ਼ਪੁਰ ਸ. ਗੁਰਮੰਦਰ ਸਿੰਘ ਵੀ ਹਾਜ਼ਰ ਸਨ।     

Advertisement

       ਇਸ ਮੌਕੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹਰ ਤਰ੍ਹਾਂ ਦੀ ਤਿਆਰੀ ਤੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਕੋਈ ਦੀ ਦਿੱਕਤ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ‘ ਸੀਜ਼ਨ-2 ਨੂੰ ਸਫ਼ਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਸਾਰੇ ਹੀ ਲੋੜੀਂਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ।

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2023’ ਜ਼ਿਲ੍ਹਾ ਪੱਧਰ ਕਰਵਾਈਆਂ ਜਾ ਰਹੀਆਂ ਹਨ। ਜਿਸ ਅਧੀਨ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਥਲੇਟਿਕਸ, ਫੁੱਟਬਾਲ, ਕਬੱਡੀ(ਸਸ), ਕਬੱਡੀ(ਨਸ), ਖੋਹ-ਖੋਹ, ਵਾਲੀਬਾਲ(ਸਮੈਸ਼ਿੰਗ), ਹੈਂਡਬਾਲ, ਕਿੱਕ ਬਕਸਿੰਗ, ਬਾਸਕਿਟ ਬਾਲ, ਕੁਸ਼ਤੀ, ਤੈਰਾਕੀ, ਗੱਤਕਾ, ਹਾਕੀ, ਬੈਡਮਿੰਟਨ, ਟੇਬਲ ਟੈਨਿਸ, ਬਾਕਸਿੰਗ, ਸਾਫਟ ਬਾਲ, ਸ਼ੂਟਿੰਗ, ਚੈਸ ਅਤੇ ਵਾਲੀਬਾਲ (ਸ਼ੂਟਿੰਗ) ਖੇਡਾਂ ਵਿਚ ਅੰਡਰ 14, 17, 21, 21-30, 31-40, 41-55, 56-65 ਅਤੇ 65 ਸਾਲ ਤੋਂ ਉੱਪਰ ਉਮਰ ਗਰੁੱਪਾਂ ਵਿੱਚ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਕਰਵਾਈਆਂ ਜਾਣੀਆਂ ਹਨ। ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤੇ www.khedanwatanpunjabdia.com ਪੋਰਟਲ ‘ਤੇ 26 ਸਤੰਬਰ ਤੱਕ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਤੇ ਪੂਰੀ ਮਿਹਨਤ ਕਰਦਿਆਂ ਪੰਜਾਬ ਦਾ ਸੁਨਹਿਰੀ ਭਵਿੱਖ ਸਿਰਜਣ ਵਿਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਜੇਤੂ ਖਿਡਾਰੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਨਕਦ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ।

       ਮੀਟਿੰਗ ਵਿੱਚ ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਚਮਕੌਰ ਸਿੰਘ ਸਰਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ) ਸ੍ਰੀ ਸਤੀਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ ਤੋਂ ਇਲਾਵਾ ਕੋਚ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!