ਪੰਚਾਇਤੀ ਜਮੀਨ ਚਕੌਤੇ ਤੇ ਲੈਣ ਵਾਲੇ ਨੇ ਪਰਾਲੀ ਸਾੜੀ ਤਾਂ ਹੋ ਜਾਵੇਗਾ ਬਲੈਕ ਲਿਸਟ

Advertisement
Spread information

ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 22 ਸਤੰਬਰ 2023


      ਫਾਜਿ਼ਲਕਾ ਜਿ਼ਲ੍ਹੇ ਵਿਚ ਗ੍ਰਾਮ ਪੰਚਾਇਤਾਂ ਦੀ ਜਮੀਨ ਚਕੌਤੇ (ਠੇਕੇ) ਤੇ ਲੈਕੇ ਖੇਤੀ ਕਰਨ ਵਾਲਿਆਂ ਨੇ ਜ਼ੇਕਰ ਇਸ ਸਾਲ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਕਿਸਾਨਾਂ ਨੂੰ ਅਗਲੇ ਸਾਲਾਂ ਲਈ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਉਹ ਮੁੜ ਤੋਂ ਜਮੀਨ ਚਕੌਤੇ ਤੇ ਨਹੀਂ ਲੈ ਸਕੇਗਾ।
     ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਸ ਸਬੰਧੀ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫਾਜਿ਼ਲਕਾ ਵੱਲੋਂ ਚੌਕਸੀ ਰੱਖਣ ਲਈ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
    ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਓਧਰ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡ ਵਿਚ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਜਿੰਨ੍ਹਾਂ ਪੰਚਾਇਤਾਂ ਨੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਖਰੀਦ ਕੀਤੀਆਂ ਹਨ ਉਹ ਮਸ਼ੀਨਾਂ ਛੋਟੇ ਕਿਸਾਨਾਂ ਨੂੰ ਪਹਿਲ ਦੇ ਅਧਾਰ ਤੇ ਮੁਹਈਆ ਕਰਵਾਈਆਂ ਜਾਣ।

Advertisement
Advertisement
Advertisement
Advertisement
Advertisement
Advertisement
error: Content is protected !!