ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ਵਿਚ ਜਾਗਰੂਕਤਾ ਜਾਰੀ

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 22 ਸਤੰਬਰ 2023

     ਸਵੱਛਤਾ ਹੀ ਸੇਵਾ ਮੁਹਿੰਮ 2023 ਦੀ ਲੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਫਾਜ਼ਿਲਕਾ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਧਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਉਪ ਮੰਡਲ ਇੰਜੀਨੀਅਰ ਸ਼੍ਰੀ ਅਰਵਿੰਦ ਬਲਾਣਾ ਦੀ ਹਦਾਇਤਾਂ ਅਨੁਸਾਰ ਉਪ ਮੰਡਲ ਜਲਾਲਾਬਾਦ ਅਧੀਨ ਪੈਂਦੇ ਪਿੰਡਾਂ ਵਿੱਚ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।               ਸਵੱਛਤਾ ਹੀ ਸੇਵਾ ਪੰਦਰਵਾੜਾ ਮੁਹਿੰਮ 2 ਅਕਤੂਬਰ ਤੱਕ ਚੱਲੇਗੀ, ਇਸ ਮੁਹਿੰਮ ਦੌਰਾਨ ਪਿੰਡ ਵਾਸੀਆਂ ਨੂੰ ਆਪਣੇ ਘਰ ਅਤੇ ਆਪਣੇ ਆਲੇ ਦੁਆਲੇ ਦੇ ਚੌਗਿਰਦੇ ਨੂੰ ਸਾਫ ਰੱਖਣ ਸਬੰਧੀ ਪਿੰਡਾਂ ਵਿੱਚ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ। ਵਿਭਾਗ ਵਿੱਚ ਕੰਮ ਕਰ ਰਹੇ ਬਲਾਕ ਰੀਸੋਰਸ ਕੋਆਰਡੀਨੇਟਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਗਿੱਲੇ ਕੁੜੇ ਅਤੇ ਸੁੱਕੇ ਕੁੜੇ ਦੇ ਸਹੀ ਅਤੇ ਸੁਰੱਖਿਅਤ ਨਿਪਟਾਰੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਾਲੇ ਥੈਲੇ ਬੰਦ ਕਰਕੇ ਆਪਣੇ ਘਰ ਦੇ ਬਣੇ ਥੈਲੇ ਜਾਂ ਜੂਟ ਦੇ ਥੈਲਿਆਂ ਦਾ ਇਸਤਮਾਲ ਕਰਨ ਬਾਰੇ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

Advertisement

      ਡਵੀਜ਼ਨ ਫਾਜ਼ਿਲਕਾ ਦੇ ਆਈ.ਈ.ਸੀ ਮੈਡਮ ਸ਼੍ਰੀਮਤੀ ਪੂਨਮ ਖੁੰਗਰ, ਬੀ.ਆਰ.ਸੀ ਅਮਨਦੀਪ ਕੰਬੋਜ, ਸ਼੍ਰੀਮਤੀ ਪਰਮਿੰਦਰ ਕੌਰ ਉਪ ਮੰਡਲ ਜਲਾਲਾਬਾਦ ਦੇ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾ ਕਿ ਇਸ ਮੁਹਿੰਮ ਨਾਲ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰ ਰਹੇ ਹਨ।  ਜਾਗਰੂਕਤਾ ਦੀ ਲੜੀ ਤਹਿਤ ਪਿੰਡ ਚੱਕ ਰੋੜਾ ਵਾਲਾ ਉਰਫ ਤੰਬੂ ਵਾਲਾ ਬਲਾਕ ਜਲਾਲਾਬਾਦ ਦੇ ਪਿੰਡ ਵਾਸੀਆਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੇ ਨੁਕਸਾਨਾਂ ਬਾਰੇ ਅਤੇ ਕਪੜੇ ਦੇ ਬਣੇ ਥੈਲਿਆਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੇ ਆਲੇ –ਦੁਆਲੇ ਸਾਫ-ਸਫਾਈ ਰੱਖਣ*ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਫ-ਸਫਾਈ ਹੋਣ ਨਾਲ ਗੰਦਗੀ ਮੁਕਤ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ।

Advertisement
Advertisement
Advertisement
Advertisement
Advertisement
error: Content is protected !!