ਰਿਚਾ ਨਾਗਪਾਲ,ਪਟਿਆਲਾ, 22 ਸਤੰਬਰ 2023
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੋਡਲ ਅਫ਼ਸਰ ਐਕਸੀਅਨ ਵਿਪਨ ਸਿੰਗਲਾ ਦੀ ਅਗਵਾਈ ਹੇਠ ਜਲ ਜੀਵਨ ਮਿਸ਼ਨ ਤਹਿਤ ਸਟਾਫ਼ ਦੀ ਛੇ ਦਿਨਾਂ ਟਰੇਨਿੰਗ ਕਰਵਾਈ ਗਈ।
ਸਰਕਾਰੀ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸਰਕਾਰੀ ਆਈ ਟੀ ਆਈ ਲੜਕਿਆ ਪਟਿਆਲਾ ਵਿਖੇ ਪ੍ਰਿੰਸੀਪਲ ਯੁਧਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਈ ਛੇ ਰੋਜ਼ਾ ਟ੍ਰੇਨਿੰਗ ਦੌਰਾਨ ਇਲੈਕਟ੍ਰੀਕਲ ਅਤੇ ਸਿਵਲ ਬੈਂਚ ਦਾ ਕੋਰਸ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਵਿਪਨ ਸਿੰਗਲਾ ਨੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਪ੍ਰਧਾਨਗੀ ਯੁਧਜੀਤ ਸਿੰਘ ਪ੍ਰਿੰਸੀਪਲ ਆਈ ਟੀ ਆਈ ਲੜਕਿਆਂ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਵਿਨੋਦ ਕੁਮਾਰ ਉੱਪਲ ਐਸ ਡੀ ਓ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਵਾਈਸ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਕੀਤਾ, ਇਸ ਮੌਕੇ ਨੋਡਲ ਅਧਿਕਾਰੀ ਸੀਮਾ ਸੋਹਲ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਛੇ ਰੋਜ਼ਾ ਟ੍ਰੇਨਿੰਗ ਦੌਰਾਨ ਸਵੱਛਤਾ ਹੀ ਸੇਵਾ ਮੁਹਿੰਮ ਜੋ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ ਉਸ ਤਹਿਤ ਵੀ ਜਾਣਕਾਰੀ ਦਿੱਤੀ ਗਈ, ਵਿਸ਼ੇਸ਼ ਤੌਰ ਤੇ ਮੁਕੇਸ਼ ਕੁਮਾਰ ਕੰਡਾ ਚੇਅਰਮੈਨ ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ ਪੰਜਾਬ, ਸੁਖਮਿੰਦਰ ਮੈਹਣੀਆ ਪ੍ਰਧਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ, ਜਸਵਿੰਦਰ ਸਿੰਘ ਪ੍ਰੋਗਰਾਮ ਕੋਆਰਡੀਨੇਟਰ, ਸੰਗੀਤਾ ਤ੍ਰਿਪਾਠੀ ਆਈ ਈ ਸੀ, ਮਨਿੰਦਰ ਸ਼ਰਮਾ ਬੀ ਆਰ ਸੀ, ਹਰਜੀਤ ਸਿੰਘ ਬੀ ਆਰ ਸੀ,
ਇਸ ਤੋਂ ਇਲਾਵਾ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਅਤੇ ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ ਪ੍ਰਧਾਨ ਪਾਵਰ ਹਾਊਸ ਯੂਥ ਕਲੱਬ, ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰ ਦੀਆਂ ਐਕਸੀਅਨ ਵਿਪਨ ਸਿੰਗਲਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਲੈਕਟ੍ਰੀਕਲ ਅਤੇ ਸਿਵਲ ਦੇ ਬੇਸਿਕ ਕੋਰਸ ਕਰਵਾਉਣ ਦਾ ਮੁੱਖ ਮਕਸਦ ਇਹ ਹੈ ਕਿ ਆਧੁਨਿਕ ਸਮੇਂ ਅਨੁਸਾਰ ਤਕਨੀਕ ਬਦਲਣ ਕਾਰਨ ਇਹਨਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਮੌਕੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹੋ ਆਪਣੇ ਕੰਮਾਂ ਦੇ ਨਾਲ ਨਾਲ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਅਤੇ ਪਬਲਿਕ ਨੂੰ ਵੀ ਸਾਫ਼ ਸਫ਼ਾਈ ਪ੍ਰਤੀ ਜਾਗਰੂਕ ਕਰਨ।