ਮਨਪ੍ਰੀਤ ਬਾਦਲ ਖਿਲਾਫ ਵੀ ਹੋਗੀ FIR , ਭ੍ਰਿਸ਼ਟਾਚਾਰ ਦਾ ਮਾਮਲਾ

Advertisement
Spread information

PCS ਅਧਿਕਾਰੀ ਸਣੇ 6 ਜਣਿਆਂ ਖ਼ਿਲਾਫ ਵਿਜੀਲੈਂਸ ਨੇ ਕਸਿਆ ਸ਼ਿਕੰਜਾ- 3 ਕਰ ਲਏ ਗਿਰਫਤਾਰ

ਅਸ਼ੋਕ ਵਰਮਾ , ਬਠਿੰਡਾ 25 ਸਤੰਬਰ 2023
       ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਵਿੱਤੀ ਮੰਤਰੀ ਅਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਮੌਜੂਦਾ ਭਾਰਤੀ ਜਨਤਾ ਪਾਰਟੀ ਆਗੂ ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ ਸਮੇਤ ਛੇ ਜਣਿਆ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਹੋਰ ਵਿਅਕਤੀਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਵਿੱਚ ਕਾਰੋਬਾਰੀ ਰਾਜੀਵ ਕੁਮਾਰ, ਸ਼ਰਾਬ ਦੇ ਠੇਕੇ ਦੇ ਕਰਿੰਦੇ ਅਮਨਦੀਪ ਸਿੰਘ, ਵਿਕਾਸ ਕੁਮਾਰ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਸੁਪਰਡੈਂਟ ਪੰਕਜ ਸ਼ਾਮਲ ਹਨ। ਮਨਪ੍ਰੀਤ ਬਾਦਲ ਨੇ ਗਿਫਰਤਾਰੀ ਤੋਂ ਬਚਣ ਲਈ, ਪਹਿਲਾਂ ਹੀ ਸ਼ੈਸ਼ਨ ਅਦਾਲਤ ਤੋਂ ਅਗਾਓਂ ਜਮਾਨਤ ਲਈ ਅਰਜੀ ਦਾਇਰ ਕਰ ਦਿੱਤੀ ਸੀ, ਜਿਸ ਤੇ ਸੁਣਵਾਈ ਭਲ੍ਹਕੇ 26 ਸਤੰਬਰ ਨੂੰ ਹੋਣੀ ਹੈ।
      ਮਾਮਲਾ ਬਠਿੰਡਾ ਵਿਕਾਸ ਅਥਾਰਟੀ ਦੇ ਦੋ ਪਲਾਟਾਂ ਨਾਲ ਜੁੜਿਆ ਹੋਇਆ ਹੈ ਜਿਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ।ਵਿਜੀਲੈਂਸ ਨੇ ਰਾਜੀਵ ਕੁਮਾਰ ਨੂੰ ਸ਼ਾਮ 6.30 ਵਜੇ ਇੱਕ ਰੈਸਟੋਰੈਂਟ ਤੋਂ ਹਿਰਾਸਤ ਵਿੱਚ ਲਿਆ ਹੈ। ਜਦੋਂ ਕਿ ਵਿਜੀਲੈਂਸ ਨੇ ਅਮਨਦੀਪ ਦੀ ਗ੍ਰਿਫ਼ਤਾਰੀ ਕਿਸੇ ਦੂਸਰੀ ਜਗ੍ਹਾ ਤੋਂ ਕੀਤੀ ਹੈ । ਪਲਾਟ ਖਰੀਦਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਦੇ ਇੱਕ ਹੋਰ ਕਰੀਬੀ ਪਲਾਟ ਲਈ ਬੋਲੀ ਦੇਣ ਵਾਲੇ ਵਿਕਾਸ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ‌ । ਜਿਸ ਨਾਲ ਹੁਣ ਤੱਕ ਗਿਰਫ਼ਤਾਰੀਆਂ ਦੀ ਗਿਣਤੀ ਤਿੰਨ ਹੋ ਗਈ ਹੈ।             
       ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਵਿਕਾਸ ਕੁਮਾਰ ਨੂੰ ਵਿਜੀਲੈਂਸ ਨੇ ਕਿਸੇ ਦੂਸਰੇ ਵਿੱਚੋਂ ਗ੍ਰਿਫਤਾਰ ਕੀਤਾ ਹੈ । ਜਿੱਥੋਂ ਉਹ ਕਿਧਰੇ ਹੋਰ ਭੱਜਣ ਦੀ ਤਿਆਰੀ ਵਿਚ ਸੀ। ਵਿਜੀਲੈਂਸ ਹੁਣ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਹੈ।
      ਸੰਭਾਵੀ ਗ੍ਰਿਫਤਾਰੀ ਦੇ ਡਰ ਕਾਰਨ ਮਨਪ੍ਰੀਤ ਸਿੰਘ ਬਾਦਲ ਨੇ ਲੰਘੇ ਸ਼ਨੀਵਾਰ ਨੂੰ ਆਪਣੇ ਵਕੀਲ ਰਾਹੀਂ ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ 26 ਸਤੰਬਰ ਨੂੰ ਹੋਣੀ ਹੈ।

Advertisement
Advertisement
Advertisement
Advertisement
Advertisement
error: Content is protected !!