ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Advertisement
Spread information

ਗਗਨ ਹਰਗੁਣ,ਬਰਨਾਲਾ, 26 ਸਤੰਬਰ 2023

       ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਪੂਨਮਦੀਪ ਕੌਰ ਜੀ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਤਹਿਤ ਅੱਜ ਪਿੰਡ ਅਮਲਾ ਸਿੰਘ ਵਾਲਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।                             
       ਇਸ ਮੌਕੇ ਡਾ. ਸਤਪਾਲ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਆਗਵਾਈ ਹੇਠ ਕਿਸਾਨਾਂ ਨੂੰ ਦੱਸਿਆ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁੱਕਤ ਹੋ ਸਕੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸ਼ਿਫ਼ਾਰਸ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਾਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ।

     ਇਸ ਦੌਰਾਨ ਸ੍ਰੀ ਚਰਨ ਰਾਮ, ਏ.ਈ.ਓ. ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਹਨਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ।
 ਇਸ ਮੌਕੇ ਉੱਪਰ ਸ੍ਰੀ ਜਸਵਿੰਦਰ ਸਿੰਘ ਏ.ਟੀ.ਐੱਮ. ਨੇ ਸਟੇਜ ਦਾ ਸੰਚਾਲਣ ਕੀਤਾ। ਇਨ੍ਹਾਂ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਭੱਦਲਵੱਡ ਦੀਆਂ ਅਧਿਆਪਕਾਂ ਅਤੇ ਸਕੂਲ ਦੇ ਬੱਚਿਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਅਗ ਲਾਉਣ ਦਾ ਮੈਸੇਜ ਦਿੱਤਾ। ਇਸ ਮੌਕੇ ਸ੍ਰੀ ਭਗਵਾਨ ਸਿੰਘ ਬੇਲਦਾਰ ਅਤੇ ਅਗਾਂਹਵਧੂ ਕਿਸਾਨ ਨਾਨਕ ਸਿੰਘ, ਦਾਰਾ ਸਿੰਘ, ਦਰਸ਼ਨ ਸਿੰਘ (ਸਾਬਕਾ ਸਰਪੰਚ), ਗੁਰਬਖਸ਼ੀਸ਼ ਸਿੰਘ, ਕਾਲਾ ਢਿੱਲੋਂ, ਯਨਕ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਇਤ ਮੈਂਬਰ ਅਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!