ਨੋਡਲ ਅਫ਼ਸਰਾਂ ਤੇ ਇੰਚਾਰਜ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ 

Advertisement
Spread information
ਗਗਨ ਹਰਗੁਣ,ਬਰਨਾਲਾ, 28 ਸਤੰਬਰ 2023


      ਸੂਬੇ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ,ਡਾਇਰੈਕਟਰ ਸਕੂਲ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀਮਤੀ ਜੋਤੀ ਸੋਨੀ ਕੋਆਰਡੀਨੇਟਰ -ਕਮ-ਸਹਾਇਕ ਡਾਇਰੈਕਟਰ ਦੀ ਅਗਵਾਈ ਅਧੀਨ ਦੋ ਰੋਜ਼ਾ ਬਿਜਨਸ ਬਲਾਸਟਰ ਟ੍ਰੇਨਿੰਗ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਰਵਾਈ ਗਈ ।                 
        ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ/ਐ.ਸਿੱ) ਸ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਬਿਜ਼ਨਸ ਤੋਂ ਜਾਣੂ ਕਰਵਾਉਣ ਲਈ ਬਿਜ਼ਨਸ ਬਲਾਸਟਰ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ I ਸ. ਬਰਜਿੰਦਰਪਾਲ ਸਿੰਘ ਨੈਸ਼ਨਲ ਅਵਾਰਡੀ ਉਪ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਨੇ ਦੱਸਿਆ ਕਿ ਬਿਜ਼ਨਸ ਬਲਾਸਟਰ ਪ੍ਰੋਜੈਕਟ ਤਹਿਤ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ ।
     ਪਰਮਿੰਦਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਹ ਟ੍ਰੇਨਿੰਗ ਚਾਰ ਗਰੁੱਪਾਂ ਵਿੱਚ ਵੰਡ ਕੇ ਦੋ ਦਿਨਾਂ ਵਿੱਚ ਕਾਰਵਾਈ ਗਈ ਹੈ । ਸ੍ਰੀਮਤੀ ਜਸਪ੍ਰੀਤ ਕੌਰ ਬਤੌਰ ਟ੍ਰੇਨਿੰਗ ਅਬਜਰਵਰ ਹਾਜ਼ਰ ਰਹੇ I ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਪ੍ਰਿੰਸੀਪਲ ਵਿਨਸੀ ਜਿੰਦਲ,ਪੰਕਜ ਕੁਮਾਰ, ਮੇਜਰ ਸਿੰਘ ਠੀਕਰੀਵਾਲ,ਮੰਜੂ ਗਰਗ ਬਰਨਾਲਾ, ਤੇਜਿੰਦਰ ਸਿੰਘ ਮੌੜਾਂ, ਜਗਦੀਪ ਸਿੰਘ ਦਾਨਗੜ੍ਹ, ਹਰਪ੍ਰੀਤ ਸਿੰਘ ਚੀਮਾ ਆਦਿ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!