ਰਿਚਾ ਨਾਗਪਾਲ ,ਪਟਿਆਲਾ,29 ਸਤੰਬਰ 2023
ਕੇਂਦਰ ‘ਚ ਸਰਕਾਰ ਭਾਵੇਂ ਕਾਂਗਰਸ, ਬੀਜੇਪੀ ਦੀ ਜਾਂ ਕਿਸੇ ਹੋਰ ਦੀ ਹੋਵੇ, ਸਾਰਿਆਂ ਨੇ ਇੱਕ ਸੋਚ ਅਧੀਨ ਪੰਜਾਬ ਅਤੇ ਪੰਜਾਬੀਆਂ ਨਾਲ ਹਮੇਸ਼ਾਂ ਧੱਕਾ ਕੀਤਾ ਹੈ। ਹਰ ਇੱਕ ਸਰਕਾਰ ਨੇ ਪਾਣੀਆ, ਬਿਜਲੀ ਪੈਦਾ ਕਰਨ ਵਾਲੇ ਹੈੱਡਵਰਕਸ, ਪੰਜਾਬੀ ਬੋਲਦੇ ਇਲਾਕੇ ਅਤੇ ਯੂਨੀਵਰਸਿਟੀ ਆਦਿ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਅਵਾਜ਼ ਬਣਕੇ ਹਮੇਸ਼ਾ ਦੀ ਤਰ੍ਹਾਂ ਪੰਜਾਬ ਦੇ ਹੱਕਾਂ ਲਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਸੂਬੇ ਅੰਦਰ ਸਥਾਪਿਤ ਯੂਨੀਵਰਸਿਟੀਆਂ ਤੇ ਸੂਬੇ ਦੇ ਪਾਣੀਆਂ ਤੇ ਸਿਰਫ਼ ਤੇ ਸਿਰਫ਼ ਪੰਜਾਬ ਦਾ ਹੱਕ ਹੈ। ਜਿਸ ਦੀ ਲੜਾਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕੇਂਦਰ ਦੀਆਂ ਸਰਕਾਰਾਂ ਨਾਲ ਲੜਦਾ ਆ ਰਿਹਾ ਤੇ ਜਦੋਂ ਤੱਕ ਇਹ ਹੱਕ ਪੰਜਾਬ ਨੂੰ ਨਹੀਂ ਮਿਲ ਜਾਂਦੇ ਪਾਰਟੀ ਦੀ ਲੜਾਈ ਕੇਦਰ ਦੀਆਂ ਸਰਕਾਰਾਂ ਖ਼ਿਲਾਫ਼ ਜਾਰੀ ਰਹੇਗੀ। ਉਹਨਾਂ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ‘ਚ ਹਰਿਆਣਾ ਤੇ ਰਾਜਸਥਾਨ ਵੱਲੋਂ ਪੰਜਾਬ ਦੇ ਪਾਣੀਆ, ਜਮੀਨ ਅਤੇ ਯੂਨੀਵਰਸਿਟੀਆਂ ‘ਚ ਹਿੱਸਾ ਮੰਗਣ ਦੀ ਨਿਰਆਧਾਰ ਮੰਗ ਕੀਤੀ ਗਈ ਜਿਸ ਦੀ ਸ਼੍ਰੋਮਣੀ ਅਕਾਲੀ ਦਲ ਸਖਤ ਸਬਦਾਂ ਵਿਚ ਨਿੰਦਾ ਕਰਦਾ ਹੈ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਸਾਧਨਾਂ ‘ਤੇ ਕਿਸੇ ਵੀ ਸੂਬੇ ਦਾ ਕੋਈ ਵੀ ਕਾਨੂੰਨੀ ਹੱਕ ਨਹੀਂ ਹੈ | ਉਹਨਾਂ ਕਿਹਾ ਕਿ ਅੱਜ ਤੱਕ 16 ਹਜਾਰ ਕਰੋੜ ਰੁਪਏ ਪਾਣੀਆਂ ਦੀ ਕੀਮਤ ਵੀ ਪੰਜਾਬ ਨੂੰ ਨਹੀਂ ਦਿੱਤੀ ਗਈ | ਪੰਜਾਬ ਦੇ ਹੈੱਡਵਰਕਸਾਂ ਤੋਂ ਪੈਦਾ ਹੋਣ ਵਾਲੀ ਬਿਜਲੀ ਦਿੱਲੀ, ਹਰਿਆਣਾ, ਰਾਜਸਥਾਨ ਆਦਿ ਸੂਬਿਆਂ ਨੂੰ ਦਿੱਤੀ ਜਾ ਰਹੀ ਹੈ, ਉਸਦੀ ਵੀ ਕੋਈ ਰਿਆਲਟੀ/ਕੀਮਤ ਨਹੀਂ ਦਿੱਤੀ ਜਾ ਰਹੀ |
ਮਾੜੇ ਹਾਲਾਤਾਂ ਦੌਰਾਨ ਪੰਜਾਬ ਸਿਰ ਚੜ੍ਹੇ ਕਰਜ਼ੇ ‘ਤੇ ਵੀ ਕੇਂਦਰ ਨੇ ਅਜੇ ਤੱਕ ਮਾਫ਼ੀ ਨਹੀਂ ਦਿੱਤੀ। ਨਤੀਜੇ ਵਜੋਂ ਪੰਜਾਬ ਦੀ ਮਾਲੀ ਸਥਿਤੀ ਡਾਵਾਂਡੋਲ ਬਣੀ ਹੋਈ ਹੈ ਤੇ ਭਗਵੰਤ ਮਾਨ ਸਰਕਾਰ ਵੱਲੋਂ 50 ਹਜ਼ਾਰ ਕਰੌੜ ਦਾ ਕਰਜ਼ਾ ਲੈ ਕਿ ਪੰਜਾਬ ਨੂੰ ਕੰਗਾਲੀ ਤੇ ਲਿਆਂ ਖੜਾ ਕੀਤਾਂ। ਇਸ ਮੌਕੇ ਤੇ ਭਾਈ ਰਵਿੰਦਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਕੈਪਟਨ ਜਸਵੰਤ ਸਿੰਘ ਬਾਜਵਾ,ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਬੰਸ ਸਿੰਘ ਬਡਾਲੀ, ਸਾਬਕਾ ਪ੍ਰਧਾਨ ਵਿੱਕੀ ਮਿੱਤਲ,ਜਥੇਦਾਰ ਕੁਲਦੀਪ ਸਿੰਘ ਮਛਰਾਈ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ,ਜਥੇਦਾਰ ਗੁਰਦੀਪ ਸਿੰਘ ਮੰਡੋਫਲ, ਗੁਰਬਖਸ਼ ਸਿੰਘ ਬੈਣਾ, ਰਣਜੀਤ ਸਿੰਘ ਘੋਲਾ ਰੁੜਕੀ, ਸਾਬਕਾ ਕੌਂਸਲਰ ਬਲਤੇਜ ਸਿੰਘ ਅਮਲੋਹ,ਤਰਸੇਮ ਸਿੰਘ ਤੂਫਾਨ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਕਾਲਾ ਅਰੌੜਾ,ਦੀਦਾਰ ਸਿੰਘ ਮੰਡੀ, ਯੂਥ ਆਗੂ ਕਾਲਾ ਗੋਸਲ,ਗੁਰਪੰਥ ਸਿੰਘ ਤੂਫਾਨ ਆਦਿ ਹਾਜ਼ਰ ਸਨ।