ਖੇਤੀਬਾੜੀ ਵਿਭਾਗ ਨੇ ਲਗਾਇਆ ਕਿਸਾਨ ਸਿਖਲਾਈ ਕੈਂਪ

Advertisement
Spread information

ਰਿਚਾ ਨਾਗਪਾਲ,ਪਟਿਆਲਾ, 29 ਸਤੰਬਰ 2023


      ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬਲਮਗੜ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਸਨੌਰ ਦੇ ਪਿੰਡ ਬਲਮਗੜ ਵਿਖੇ ਲਗਾਇਆ ਗਿਆ।
     ਕੈਂਪ ਵਿਚ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਾਂ, ਫ਼ਸਲਾਂ ਸਬੰਧੀ, ਮਸ਼ੀਨਰੀ ਅਤੇ ਪਾਣੀ ਬਚਾਓ ਪੈਸਾ ਕਮਾਊ ਸਬੰਧੀ ਜਾਣਕਾਰੀ ਦਿੱਤੀ। ਨਾਲ ਹੀ ਕਿਸਾਨਾਂ ਨੂੰ ਹੈਪੀਸੀਡਰ, ਸੁਪਰਸੀਡਰ ਅਤੇ ਸਮਾਰਟ ਸੀਡਰ ਨਾਲ ਕਣਕ ਬੀਜਣ ਲਈ ਕਿਹਾ। ਕੈਂਪ ਵਿਚ ਮੈਡਮ ਨੇਹਾ ਕਥੂਰੀਆ ਬੀ.ਟੀ.ਐਮ. ਨੇ ਮਿੱਟੀ ਪਰਖ, ਆਤਮਾ ਸਕੀਮ ਵਿਚ ਚੱਲ ਰਹੀਆਂ ਸਕੀਮਾਂ ਅਤੇ ਪੀ.ਐਮ. ਕਿਸਾਨ ਨਿਧੀ ਯੋਜਨਾ ਸਬੰਧੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨ ਯਾਦ ਰਾਮ, ਦੀਪ ਚੰਦ, ਪ੍ਰਕਾਸ਼ ਸਿੰਘ, ਮੇਜਰ ਸਿੰਘ, ਸਾਧੂ ਸਿੰਘ ਆਦਿ ਹਾਜ਼ਰ ਹੋਏ।

Advertisement
Advertisement
Advertisement
Advertisement
Advertisement
Advertisement
error: Content is protected !!