ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ਼ੁਰੂਆਤੀ ਮੁਕਾਬਲਿਆਂ ਵਿਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Advertisement
Spread information

ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ 29 ਸਤੰਬਰ 2023


         ਪੰਜਾਬ ਸਰਕਾਰ, ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਮਿਤੀ 29 ਸਤੰਬਰ ਤੋਂ 05 ਅਕਤੂਬਰ 2023 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਹੋਇਆ ਜਿੱਥੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ।               

Advertisement

         ਇਸ ਮੌਕੇ ਸ੍ਰ: ਰਣਬੀਰ ਸਿੰਘ ਭੁੱਲਰ, ਸ਼੍ਰੀ ਰਜਨੀਸ਼ ਦਹੀਆ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਖੇਡਾਂ ਵਿੱਚ ਹਿੱਸਾ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਿਛਲੇ ਸਾਲ ਸ਼ੁਰੂਆਤ ਕੀਤੀ ਜਿਸ ਦਾ ਇਹ ਦੂਸਰਾ ਸੀਜ਼ਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਿਡਾਰੀਆਂ ਦੇ ਉੱਜਵਲ ਭਵਿੱਖ ਲਈ ਕੌਮੀ ਅਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਨੌਕਰੀ ਅਤੇ ਮਾਣ ਵਜੋਂ ਵੱਡੀ ਇਨਾਮੀ ਰਾਸ਼ੀ ਦਿੱਤੀ ਜਾਂਦੀ ਹੈ। ਮੁੱਖ ਮਹਿਮਾਨਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

        ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਐਥਲੈਟਿਕਸ, ਕਬੱਡੀ(ਨਸ ਅਤੇ ਸਸ), ਵਾਲੀਬਾਲ(ਸਮੈਸ਼ਿੰਗ ਅਤੇ ਸ਼ੂਟਿੰਗ), ਫੁੱਟਬਾਲ, ਖੋਹ-ਖੋਹ, ਹੈਂਡਬਾਲ, ਕੁਸ਼ਤੀ, ਕਿੱਕ ਬਾਕਸਿੰਗ, ਗੱਤਕਾ, ਬਾਸਕਟਬਾਲ ਅਤੇ ਸਾਫਟਬਾਲ ਦੇ ਮੁਕਾਬਲੇ ਹੋਣਗੇ, ਇੰਡੋਰ ਬੈਡਮਿੰਟਨ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਬੈਡਮਿੰਟਨ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਜਾਣਗੇ। ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਹਾਕੀ, ਜ਼ਿਲ੍ਹਾ ਪ੍ਰੀਸ਼ਦ ਸਵੀਮਿੰਗ ਪੂਲ ਫਿਰੋਜ਼ਪੁਰ ਵਿਖੇ ਤੈਰਾਕੀ ਅਤੇ ਬਾਕਸਿੰਗ ਗੇਮ ਦੇ ਮੁਕਾਬਲੇ ਸ਼ਕਤੀ ਬਾਕਸਿੰਗ ਰਿੰਗ ਕੰਨਟੋਨਮੈਂਟ ਬੋਰਡ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ਼ੂਟਿੰਗ ਅਤੇ ਚੈੱਸ ਦੇ ਮੁਕਾਬਲੇ ਦਾਸ ਐਂਡ ਬਰਾਊਂਨ ਵਰਲਡ ਸਕੂਲ ਫਿਰੋਜ਼ਪੁਰ ਵਿਖੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਅੱਜ ਮਿਤੀ 29 ਸਤੰਬਰ 2023 ਨੂੰ ਅੰਡਰ-14 ਅਤੇ 17 ਗਰੁੱਪਾਂ ਵਿੱਚ ਲੜਕੇ/ਲੜਕੀਆਂ ਵਜੋਂ ਕਰਵਾਈ ਗਈ।       

        ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਮਿਤੀ 29/09/2023 ਤੋਂ 01/10/2023 ਤੱਕ  ਲੜਕੇ/ਲੜਕੀਆਂ ਅੰਡਰ- 14 ਅਤੇ 17 ਗਰੁੱਪਾਂ ਵਿੱਚ, ਮਿਤੀ 02/10/2023 ਤੋਂ 03/10/2023 ਤੱਕ 21 ਅਤੇ 21-30 ਗਰੁੱਪਾਂ ਵਿੱਚ ਅਤੇ ਮਿਤੀ 04/10/2023 ਤੋਂ 05/10/2023 ਤੱਕ 31-40, 41-55, 56-65 ਅਤੇ 65 ਸਾਲ ਤੋਂ ਉੱਪਰ ਉਮਰ ਵਰਗ ਵਿਚ ਉਪਰੋਕਤ ਖੇਡਾਂ ਕਰਵਾਈਆਂ ਜਾਣਗੀਆਂ। ਵੱਖ-ਵੱਖ ਪਿੰਡਾਂ/ਕਲੱਬਾਂ/ਅਕੈਡਮੀਆਂ/ਐਸੋਸੀਏਸ਼ਨਾਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਇਸ ਟੂਰਨਾਮੈਂਟ ਵਿਚ ਭਾਗ ਲਿਆ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਪ੍ਰੇਰਿਤ ਕੀਤਾ।

       ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਫ਼ਿਰੋਜ਼ਪੁਰ ਦੇ ਟੂਰਨਾਮੈਂਟ ਦੀ ਸ਼ੁਰੂਆਤ ਦੌਰਾਨ ਐਥਲੈਟਿਕਸ ਦੇ ਅੰਡਰ 14 ਮੁਕਾਬਿਆਂ ਵਿੱਚ ਲੜਕਿਆਂ ਨੇ ਲੰਬੀ ਛਾਲ ਵਿੱਚ ਮਨਪ੍ਰੀਤ ਸਿੰਘ ਪੁੱਤਰ ਸ਼੍ਰੀ ਹਰਮੇਸ਼ ਸਿੰਘ ਬਲਾਕ ਗੁਰੂਹਰਸਹਾਏ ਨੇ ਪਹਿਲਾ, ਸਮਰਦੀਪ ਸਿੰਘ ਪੱਤਰ ਸ਼੍ਰੀ ਗੁਰਸੇਵਕ ਸਿੰਘ ਬਲਾਕ ਮਖੂ ਨੇ ਦੂਜਾ ਅਤੇ ਰਵਿੰਦਰਾ ਪੁੱਤਰ ਸ਼੍ਰੀ ਭਗਵਾਨ ਸਿੰਘ ਬਲਾਕ ਮਖੂ ਨੇ ਤੀਜਾ ਸਥਾਨ ਹਾਸਲ ਕੀਤਾ।  ਇਸੇ ਤਰ੍ਹਾਂ ਅੰਡਰ 17 ਵਿੱਚ ਲੜਕੀਆਂ ਨੇ ਲੰਬੀ ਛਾਲ ਵਿੱਚ ਜਸਲੀਨ ਕੌਰ ਪੁੱਤਰੀ ਸ਼੍ਰੀ ਕੁਲਵਿੰਦਰ ਸਿੰਘ ਢਿੱਲੋ ਬਲਾਕ ਘੱਲ ਖੁਰਦ ਨੇ ਪਹਿਲਾ, ਖੁਸ਼ਬੂ ਪੁੱਤਰੀ ਸ਼੍ਰੀ ਬੋਬੀ ਬਲਾਕ ਫਿਰੋਜ਼ਪੁਰ ਨੇ ਦੂਜਾ ਅਤੇ ਅਵਸਥਾ ਪੁੱਤਰੀ ਸ਼੍ਰੀ ਕੁਲਦੀਪ ਸਿੰਘ ਬਲਾਕ ਜੀਰਾ ਨੇ ਤੀਜਾ ਸਥਾਨ ਹਾਸਲ ਕੀਤਾ।

        ਇਸ ਮੌਕੇ ਸ੍ਰ: ਗੁਰਮੰਦਰ ਸਿੰਘ ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ, ਸ਼੍ਰੀ ਅਕਸ਼ ਕੁਮਾਰ ਡੀ.ਐਮ ਜ਼ਿਲ੍ਹਾ ਸਿੱਖਿਆ ਦਫਤਰ, ਵੱਖ-ਵੱਖ ਸਕੂਲਾਂ ਦੇ ਟੀਚਰ ਅਤੇ ਖੇਡ ਵਿਭਾਗ ਦੇ ਕੋਚ ਅਤੇ ਸਮੂਹ ਸਟਾਫ਼ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!