ਵਿਧਾਇਕ ਬੱਗਾ ਵਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Advertisement
Spread information

ਬੇਅੰਤ ਬਾਜਵਾ,ਲੁਧਿਆਣਾ, 29 ਸਤੰਬਰ 2023


     ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਰੋਜ਼ਾਨਾ ਹੀ ਹਲਕੇ ਅਧੀਨ ਨਵੀਆਂ ਤੇ ਪੁਰਾਣੀਆਂ ਸੜ੍ਹਕਾਂ ਨੂੰ ਬਣਾਉਣ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕੇ ਅਧੀਨ ਪੈਂਦੇ ਵਾਰਡ ਨੰਬਰ 79 (ਪੁਰਾਣਾ) 66 ਤੇ 93 (ਨਵਾਂ) ਵਿਖੇ ਚੂਹੜਪਰ ਰੋਡ ਦੀਆਂ ਸੜ੍ਹਕਾਂ ਦੇ ਪੁਨਰ ਨਿਰਮਾਣ ਦਾ ਉਦਘਾਟਨ ਕਰਦਿਆਂ ਨੀਂਹ ਪੱਥਰ ਰੱਖਿਆ ਗਿਆ।                    ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਇਸ ਹਲਕੇ ਅਧੀਨ ਪੈਂਦੀਆਂ ਇਨ੍ਹਾਂ ਸੜਕਾਂ ਦਾ ਪਿਛਲੇ ਲੰਬੇ ਸਮੇਂ ਤੋਂ ਮੰਦਾ ਹਾਲ ਸੀ ਜਿਸ ਕਾਰਨ ਇੱਥੋਂ ਦੇ ਲੋਕਾਂ ਦੀ ਪੁਰਜੋਰ ਮੰਗ ਸੀ ਕਿ ਇਨ੍ਹਾਂ ਸੜ੍ਹਕਾਂ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ ਤਾਂ ਜੋ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਜਿਹੜੀ ਪ੍ਰੇਸ਼ਾਨੀ ਆਉਂਦੀ ਹੈ ਉਸ ਤੋਂ ਛੁਟਕਾਰਾ ਮਿਲ ਸਕੇ।

Advertisement

       ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅਧੀਨ ਹੋਰ ਵੀ ਜਿਹੜੀਆਂ ਸੜ੍ਹਕਾਂ ਦੀ ਹਾਲਤ ਬਦ ਤੋਂ ਬਦਤਰ ਹੈ ਉਨ੍ਹਾਂ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜ੍ਹਕਾਂ ‘ਤੇ ਕਰੀਬ 93 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਆਪਣਾ ਸਹਿਯੋਗ ਦਿੰਦੇ ਰਹਿਣ ਤਾਂ ਜੋ ਹੋਰ ਵੀ ਹਲਕੇ ਅੰਦਰ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਤਰਜੀਹ ਦੇ ਸਕੀਏ।

Advertisement
Advertisement
Advertisement
Advertisement
Advertisement
error: Content is protected !!