ਬਿੱਟੂ ਜਲਾਲਾਬਾਦੀ,ਫਾਜਿਲਕਾ,1 ਅਕਤੂਬਰ 2023
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਜਤਿੰਦਰ ਕੌਰ, ਜਿੱਲ੍ਹਾ ਅਤੇ ਸੈਸ਼ਨਜ਼ ਜੱਜ-ਵ- ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਦੇ ਪਾਲਣਾ ਹਿੱਤ ਜੁਡੀਸ਼ੀਅਲ ਕੋਰਟ ਕਾਂਪਲੈਕਸ ਵਿਖੇ ਫਾਜ਼ਿਲਕਾ ਦੇ ਜੱਜ ਸਾਹਿਬਾਨਾਂ, ਕੋਰਟ ਦਾ ਸਟਾਫ ਅਤੇ ਸਫ਼ਾਈ ਕਰਮਚਾਰੀਆਂ, ਜਿਲ੍ਹਾ ਕਾਨੂੰਨੀ ਅਥਾਰਟੀ ਫ਼ਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰ ਨੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਵਿੱਚ ਸਵੱਛਤਾ ਅਭਿਆਨ ਚਲਾਉਂਦਿਆਂ ਸਫ਼ਾਈ ਕੀਤੀ ਗਈ।
ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਂਦੇ ਹੋਏ ਸ਼੍ਰੀ ਜਗਮੋਹਨ ਸਿੰਘ ਸੰਘੇ, ਮਾਨਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਸ ਪਾਸ ਸਫਾਈ ਰਖਾਂਗੇ ਤਾਂ ਹੀ ਤੰਦਰੁਸਤ ਹੋਵਾਂਗੇ | ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਕੋਰਟ ਕਾਂਪਲੈਕਸ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੇਰੇ ਵਧੀਆ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਸਾਡਾ ਆਲਾ ਦੁਆਲਾ ਪੂਰੀ ਤਰ੍ਹਾਂ ਸਾਫ ਰਹਿ ਸਕਦਾ ਹੈ।
ਸਰਦਾਰ ਅਮਨਦੀਪ ਸਿੰਘ, ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ -ਵ- ਸਕੱਤਰ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਨੇ ਕੋਰਟ ਕੰਪਲੈਕਸ ਦੇ ਸਟਾਫ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਕੋਰਟ ਕਾਂਪਲੈਕਸ ਵਿਖੇ ਸਫ਼ਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜੋ ਵੀ ਕਚਰਾ ਵਿਖੇ ਉਸ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਕੁੜੇਦਾਨਾ ਵਿੱਚ ਪਾਉਣਾ ਚਾਹੀਦਾ ਹੈ ਜਿਸ ਲਈ ਕੋਰਟ ਕੰਪਲੈਕਸ ਵਿਖੇ ਗਿੱਲੇ ਤੇ ਸੁੱਕੇ ਕੂੜੇ ਲਈ ਹਰਾ ਤੇ ਨੀਲਾ ਕੂੜਾਦਾਨ ਰੱਖੇ ਗਏ ਹਨ।
ਇਸ ਮੌਕੇ ਤੇ ਸ਼੍ਰੀ ਵਿਸ਼ੇਸ਼, ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਮੈਡਮ ਅਰਚਨਾ ਕੰਬੋਜ, ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸਰਦਾਰ ਜਾਪਇੰਦਰ ਸਿੰਘ, ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ਼੍ਰੀ ਤੇਜ਼ ਪ੍ਰਤਾਪ ਸਿੰਘ ਰੰਧਾਵਾ, ਮਾਣਯੋਗ ਸਿਵਿਲ ਜੱਜ (ਸੀਨੀਅਰ ਡਵੀਜ਼ਨ), ਮੈਡਮ ਅਮਨਦੀਪ ਕੌਰ, ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਕੋਰਟ ਦੇ ਕਰਮਚਾਰੀ ਹਾਜ਼ਰ ਸਨ।