ਮੀਤ ਹੇਅਰ ਨੇ ਕਰਤਾ ਐਲਾਨ ,ਸਾਰੇ ਪਿੰਡਾਂ ‘ਚ ਹੋਣਗੇ ਖੇਡ ਮੈਦਾਨ ‘ਤੇ ,,,,!

Advertisement
Spread information
ਗਗਨ ਹਰਗੁਣ,ਬਰਨਾਲਾ, 2 ਅਕਤੂਬਰ 2023
         ਜਲ ਸਰੋਤ, ਖੇਡ ਤੇ ਯੁਵਕ ਸੇਵਾਵਾਂ, ਖਣਨ ਤੇ ਵਾਤਾਵਰਣ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦਾ ਨਵੀਨੀਕਰਨ ਥਾਪਰ ਮਾਡਲ ਦੇ ਆਧਾਰ ‘ਤੇ ਕੀਤਾ ਜਾਣਾ ਹੈ, ਜਿਸ ‘ਤੇ ਕਰੀਬ 44.50 ਲੱਖ ਦੀ ਲਾਗਤ ਆਵੇਗੀ ।ਜਿਸ ਨਾਲ ਪਿੰਡ ਵਾਸੀਆਂ ਨੂੰ ਛੱਪੜ ਦੀ ਗੰਦਗੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਪਾਣੀ ਨੂੰ ਸਿੰਜਾਈ ਲਈ ਵਰਤਿਆ ਜਾਵੇਗਾ ਤੇ 11.29 ਲੱਖ ਦੀ ਲਾਗਤ ਨਾਲ ਖੇਤਾਂ ਨੂੰ ਪਾਇਪਲਾਈਨ ਪਾਈ ਜਾਵੇਗੀ ਤਾਂ ਜੋ ਸੋਧਿਆ ਹੋਇਆ ਪਾਣੀ ਖੇਤਾਂ ਲਈ ਵਰਤਿਆ ਜਾ ਸਕੇ।
         ਇਸ ਮੌਕੇ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਕੋਈ ਵੀ ਪਿੰਡ ਥਾਪਰ ਮਾਡਲ, ਖੇਡ ਮੈਦਾਨ ਤੇ ਕਮਿਊਨਿਟੀ ਹਾਲ ਵਲੋਂ ਨਹੀਂ ਰਹਿਣ ਦਿੱਤਾ ਜਾਵੇਗਾ, ਇਹ ਸਹੂਲਤ ਹਰ ਪਿੰਡ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਜਗ੍ਹਾ ਦੀ ਪਛਾਣ ਕਰਨ ਨੂੰ ਕਿਹਾ ਤਾਂ ਜੋ ਖੇਡ ਮੈਦਾਨ ਬਣਾਇਆ ਜਾ ਸਕੇ । ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸੂਬਾ ਡਾਰਕ ਜ਼ੋਨ ਵਿੱਚ ਹੈ, ਧਰਤੀ ਹੇਠਲਾ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਇਸ ਵਾਰ ਨਹਿਰੀ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਨਹਿਰੀ ਖਾਲਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਇਪਲਾਈਨ ਪ੍ਰੋਜੈਕਟਾਂ ‘ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤਾਂ ਜੋ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਹੋ ਸਕੇ।
           ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਵੱਲ ਮੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਕੌਮਾਂਤਰੀ ਪੱਧਰ ‘ਤੇ ਤਗਮੇ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਿੱਧੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਵਲੋਂ ਬੇਹਤਰੀਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੋ ਸੂਬੇ ਲਈ ਮਾਣ ਵਾਲੀ ਗੱਲ ਹੈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਰਾਮ ਤੀਰਥ ਮੰਨਾ, ਓ ਐਸ ਡੀ ਹਸਨਪ੍ਰੀਤ ਭਾਰਦਵਾਜ,  ਬੀਡੀਪੀਓ ਸੁਖਦੀਪ ਸਿੰਘ, ਸਰਪੰਚ ਜਸ਼ਨਜੀਤ ਸਿੰਘ, ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!