ਗਗਨ ਹਰਗੁਣ , ਬਰਨਾਲਾ 2 ਅਕਤੂਬਰ 2023
ਜ਼ਿਲਾ ਕਾਂਗਰਸ ਕਮੇਟੀ ਵਲੋਂ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਪੀਪੀਸੀਸੀ ਮੈਂਬਰ ਸਾਬਕਾ ਚੇਅਰਮੈਨ ਮੱਖਣ ਸ਼ਰਮਾ ਦੀ ਅਗਵਾਈ ਵਿੱਚ ਦੇਸ਼ ਦੀ ਆਜ਼ਾਦੀ ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਸਵ:ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਮੱਖਣ ਸ਼ਰਮਾ ਨੇ ਕਿਹਾ ਸ੍ਰੀ ਮਹਾਤਮਾ ਗਾਂਧੀ ਅਤੇ ਹੋਰਨਾ ਆਜ਼ਾਦੀ ਘੁਲਾਟੀਆਂ ਵਲੋਂ ਅੰਗਰੇਜ਼ ਹਕੂਮਤ ਤੋਂ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਦਿੱਤੇ ਬਲੀਦਾਨ ਦੀ ਬਦੌਲਤ ਹੀ ਅਸੀਂ ਸਾਰੇ ਅੱਜ਼ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਹਨਾ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਇਹਨਾਂ ਮਹਾਨ ਸ਼ਹੀਦਾਂ ਨੇ ਆਪਣੇ ਸਰੀਰਾਂ ਤੇ ਅਨੇਕਾਂ ਤਸ਼ੱਦਦ ਅਤੇ ਤਸੀਹੇ ਸਹੇ। ਉਹਨਾ ਕਿਹਾ ਅੱਜ ਨੱਥੂ ਰਾਮ ਗੌਂਡਸੇ ਦੀ ਵਿਚਾਰਧਾਰਾ ਤੇ ਚੱਲ ਰਹੀ ਭਾਜਪਾ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਾਨੂੰ ਮੁੜ ਸ੍ਰੀ ਮਹਾਤਮਾ ਗਾਂਧੀ ਦੀ ਵਿਚਾਰਧਾਰਾ ਤੇ ਪਹਿਰਾ ਦੇਣ ਦੀ ਲੋੜ ਹੈ। ਬਰਨਾਲਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਸ੍ਰੀ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਕੁਝ ਕੁ ਵੱਡੇ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਦੇਸ਼ ਨੂੰ ਦੇਵਾਲੀਆ ਬਣਾਉਣ ਤੇ ਤੁਲੇ ਨਰਿੰਦਰ ਮੋਦੀ ਆਦਿ ਨੂੰ ਦੇਸ਼ ਦੀ ਸਤਾ ਤੋਂ ਉਲਾਂਭੇ ਕਰਕੇ ਦੇਸ਼ ਦੀ ਵਾਗਡੋਰ ਬੇਹੱਦ ਇਮਾਨਦਾਰ ਵਜੋਂ ਜਾਣੇ ਜਾਂਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੀ ਸੋਚ ਦੇ ਧਾਰਨੀ ਲੋਕਾਂ ਦੇ ਦੇਣ ਦੀ ਲੋੜ ਹੈ।
ਇਸ ਮੌਕੇ ਮਹਿਲਾ ਕਾਂਗਰਸੀ ਆਗੂ ਸੁਖਜੀਤ ਕੌਰ ਸੁੱਖੀ, ਮਹਿਲਾ ਜ਼ਿਲਾ ਪ੍ਰਧਾਨ ਮਨਵੀਰ ਕੌਰ ਪੱਖੋਂ, ਜਸਵਿੰਦਰ ਸਿੰਘ ਟਿੱਲੂ, ਕੌਂਸਲਰ ਗੁਰਪ੍ਰੀਤ ਸਿੰਘ ਕਾਕਾ ਡੈਂਟਰ, ਕੌਂਸਲਰ ਅਜੇ ਕੁਮਾਰ, ਰਾਜਵਿੰਦਰ ਸਿੰਘ ਸੀਤਲ, ਬਲਦੇਵ ਸਿੰਘ ਭੁੱਚਰ, ਨਰਿੰਦਰ ਸ਼ਰਮਾ, ਮਨਜੀਤ ਸਿੰਘ ਗੁਰੂ, ਪਰਮਿੰਦਰ ਸਿੰਘ ਗਿੱਲ, ਡਾ: ਕਮਲਦੀਪ ਸਿੰਘ,ਸੁਰਿੰਦਰ ਕੌਰ, ਪ੍ਰਵੀਨ ਆਦਿ ਹਾਜ਼ਰ ਸਨ।