ਟਰੈਕਟਰ-ਟਰਾਲੀ ਨੇ ਦਰੜਿਆ ਮੋਟਰ ਸਾਈਕਲ ਸਵਾਰ, ਮੌਤ

Advertisement
Spread information


ਬਰਨਾਲਾ ,
ਪਿੰਡ ਟੱਲੇਵਾਲ ਨਜ਼ਦੀਕ ਇੱਕ ਤੇਜ਼ ਰਫਤਾਰ ਟਰੈਕਟਰ-ਟਰਾਲੀ ਦੇ ਡਰਾਈਵਰ ਨੇ ਮੋਟਰ ਸਾਈਕਲ ਨੂੰ ਟੱਕਰ ਮਾਰੀ। ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਨਿਵਾਸੀ ਭੋਤਨਾ ਨੇ ਦੱਸਿਆ ਕਿ ਮੈਂ ਆਪਣੇ ਮੋਟਰ ਸਾਈਕਲ ਅਤੇ ਅਜੇ ਕੁਮਾਰ ਪੁੱਤਰ ਮੱਖਣ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਦੋਵੇਂ ਨਿਵਾਸੀ ਪਿੰਡ ਭੋਤਨਾ ਆਪਣੇ ਮੋਟਰ ਸਾਈਕਲ ਤੇ ਜਾ ਰਹੇ ਸਨ। ਜਦੋਂ ਉਹ ਪਿੰਡ ਟੱਲੇਵਾਲ ਕੋਲ ਪਹੁੰਚੇ ਤਾਂ ਅਚਾਨਕ ਹੀ ਅਣਪਛਾਤੀ ਟਰੈਕਟਰ-ਟਰਾਲੀ ਦੇ ਡਰਾਈਵਰ ਨੇ ਮੋਟਰ ਸਾਈਕਲ ਨੂੰ ਟੱਕਰ ਮਾਰੀ ਤੇ ਡਰਾਈਵਰ ਮੌਕੇ ਤੋਂ ਟਰੈਕਟਰ-ਟਰਾਲੀ ਸਮੇਤ ਫਰਾਰ ਹੋ ਗਿਆ। ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਨਾਲ ਅਜੇ ਕੁਮਾਰ ਦੀ ਮੌਤ ਹੋ ਗਈ ਅਤੇ ਦਿਲਪ੍ਰੀਤ ਸਿੰਘ ਦੇ ਵੀ ਕਾਫੀ ਸੱਟਾਂ ਲੱਗੀਆਂ। ਮਾਮਲੇ ਦੇ ਤਫਤੀਸ਼ ਅਧਿਕਾਰੀ ਥਾਣੇਦਾਰ ਬੰਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੇ ਬਿਆਨ ਤੇ ਅਣਪਛਾਤੇ ਟਰੈਕਟਰ-ਟਰਾਲੀ ਦੇ ਡਰਾਈਵਰ ਦੇ ਖਿਲਾਫ ਕੇਸ ਦਰਜ਼ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਪੋਸਟਮਾਰਟਮ ਉਪਰੰਤ ਲਾਸ਼ ਮ੍ਰਿਤਕ ਦੇ ਵਾਰਿਸਾਂ ਹਵਾਲੇ ਕਰ ਦਿੱਤੀ

Advertisement
Advertisement
Advertisement
Advertisement
error: Content is protected !!