ਗਗਨ ਹਰਗੁਣ , ਬਰਨਾਲਾ, 3 ਅਕਤੂਬਰ 2023
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਉਪਲੀ ਨੂੰ ‘ ਉੱਤਮ ਸਕੂਲ’ ਪੁਰਸਕਾਰ ਮਿਲਿਆ ਹੈ। ਕੱਲ੍ਹ ਚੰਡੀਗੜ੍ਹ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਤੋਂ ਸਕੂਲ ਹੈੱਡਮਾਸਟਰ ਸ੍ਰੀ ਰੌਬਿਨ ਗੁਪਤਾ ਨੇ ਇਹ ਸਨਮਾਨ ਹਾਸਲ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਵਲੋਂ ਸਕੂਲ ਹੈੱਡਮਾਸਟਰ ਅਤੇ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ। ਸ੍ਰੀ ਰੌਬਿਨ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਦੇ ਨਾਲ ਨਾਲ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ ਸਕੂਲ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਦਾ ਪ੍ਰਬੰਧ ਅਤੇ ਤਰਲ ਕੂੜਾ ਪ੍ਰਬੰਧਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।