ਆਪਣੇ ਅਖ਼ਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਤਿੰਨ ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ

Advertisement
Spread information

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 5 ਅਕਤੂਬਰ 2023


          ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ. ਵਿਚੋਂ ਸਰਕਾਰੀ ਮਿਡਲ ਸਕੂਲ ਫੈਰੋ ਕੇ ਬਲਾਕ ਜ਼ੀਰਾ, ਪਿੰਡ ਧੰਨਾ ਸ਼ਹੀਦ ਬਲਾਕ ਜ਼ੀਰਾ ਅਤੇ ਸਰਕਾਰੀ ਹਾਈ ਸਕੂਲ ਲਹਿਰਾ ਰੋਹੀ ਬਲਾਕ ਜੀਰਾ ਨੂੰ ਵਿਕਾਸ ਕਾਰਜ ਕਰਵਾਉਣ ਲਈ ਇਕ-ਇਕ ਲੱਖ ਰੁਪਏ (ਕੁਲ 3 ਲੱਖ ਰੁਪਏ) ਦੀ ਰਾਸ਼ੀ ਜਾਰੀ ਕੀਤੀ ਗਈ।

Advertisement

          ਇਸ ਮੌਕੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਇਸ ਮੌਕੇ ਪਿੰਡ ਧੰਨਾ ਸ਼ਹੀਦ ਅਤੇ ਸਕੂਲਾਂ ਦੇ ਅਹੁਦੇਦਾਰਾਂ ਵੱਲੋਂ ਸ੍ਰੀ ਚੰਦ ਸਿੰਘ ਗਿੱਲ ਦਾ ਧੰਨਵਾਦ ਕੀਤਾ ਗਿਆ।

          ਇਸ ਮੌਕੇ ਲਹਿਰਾ ਰੋਹੀ ਸਕੂਲ ਦੇ ਅਧਿਆਪਕ ਸ੍ਰੀ ਗੁਰਮੀਤ ਸਿੰਘਰਜਿੰਦਰ ਕੌਰ ਅਤੇ ਬਲਦੇਵ ਸਿੰਘ ਅਤੇ ਫੈਰੋ ਕੇ ਸਕੂਲ ਦੇ ਅਧਿਆਪਕ ਸ੍ਰੀ ਬਲਵਿੰਦਰ ਸਿੰਘਸ੍ਰੀਮਤੀ ਬੇਅੰਤ ਕੌਰ ਅਤੇ ਪਿੰਡ ਧੰਨਾ ਸ਼ਹੀਦ ਦੇ ਸ੍ਰੀ ਹਰਜੀਤ ਸਿੰਘਸ੍ਰੀ ਮੋਹਣ ਸਿੰਘਸ੍ਰੀ ਜਗਤੇਜ ਸਿੰਘ ਅਤੇ ਸ੍ਰੀ ਜਗਦੀਪ ਕੁਮਾਰ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!