ਭਗਵੰਤ ਮਾਨ ਨੇ ਪਾਤੀ ਕੌਡੀ, ਦੇਖੋ ਕਿਹੜਾ ਵਿਰੋਧੀ ਲੀਡਰ ਲਾਉਂਦੈ ਜੱਫਾ ,,,,

Advertisement
Spread information

  ਅਨੁਭਵ ਦੂਬੇ , ਚੰਡੀਗੜ੍ਹ 8 ਅਕਤੂਬਰ 2023

   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਲੀਡਰਾਂ ਵੱਲ ਕੌਡੀ ਪਾਉਂਦਿਆਂ ਐਸਵਾਈਐਲ ਸਣੇ ਪੰਜਾਬ ਦੇ ਸਾਰੇ ਹੀ ਚਰਚਿਤ ਮੁੱਦਿਆਂ ਤੇ ਸਾਹਮਣੇ ਬਹਿ ਕੇ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ। ਹੁਣ ਪੰਜਾਬੀਆਂ ਦੀਆਂ ਨਜ਼ਰਾਂ ਇਸ ਗੱਲ ਤੇ ਟਿਕ ਗਈਆਂ  ਹਨ ਕਿ ਵਿਰੋਧੀ ਪਾਰਟੀਆਂ ਦੇ ਵੱਡੇ ਲੀਡਰਾਂ ਵਿਚੋਂ ਕਿਹੜਾ ਮੈਦਾਨ ਵਿੱਚ ਆਕੇ ਮੁੱਖ ਮੰਤਰੀ ਨਾਲ ਜੱਫਾ ਲਾਉਂਦਾ ਹੈ।                 ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ।,, ਮੇਰਾ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ – ਕਿੱਚ ਨਾਲੋ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਲਾਈਵ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਭ ਮੁੱਦਿਆਂ ‘ਤੇ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ । ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ। ਖਬਰ ਲਿਖੇ ਜਾਣ ਤੱਕ ਉਕਤ ਪਾਰਟੀਆਂ ਚੋਂ ਕਿਸੇ ਵੀ ਲੀਡਰ ਨੇ ਮੁੱਖ ਮੰਤਰੀ ਦੀ ਚੁਣੌਤੀ ਨੂੰ ਨਹੀਂ ਕਬੂਲਿਆ। 

Advertisement
Advertisement
Advertisement
Advertisement
error: Content is protected !!