ਰਿਚਾ ਨਾਗਪਾਲ, ਪਟਿਆਲਾ, 9 ਅਕਤੂਬਰ 2023
ਪਟਿਆਲਾ ਜ਼ਿਲ੍ਹੇ ਦੇ ਖੇਤਾਂ ਵਿੱਚ ਪਰਾਲੀ ਸਾੜਨੋ ਰੋਕਣ ਲਈ ਸਮਾਣਾ ਮੰਡੀ ਵਿੱਚ ਕਿਸਾਨ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇੱਥੇ ਐਸ.ਡੀ.ਐਮ. ਚਰਨਜੀਤ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਖੇਤਾਂ ਵਿੱਚ ਪਰਾਲੀ ਤੇ ਹੋਰ ਫੂਸ ਨੂੰ ਅੱਗ ਨਾ ਲਗਾਕੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮਸ਼ੀਨਾਂ ਨਾਲ ਸੰਭਾਲਣ ਜਾਂ ਫਿਰ ਇਸ ਨੂੰ ਖੇਤਾਂ ਵਿੱਚ ਹੀ ਮਿਲਾਉਣ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
ਐਸ.ਡੀ.ਐਮ. ਚਰਨਜੀਤ ਸਿੰਘ ਨੇ ਕਿਸਾਨ ਮਿੱਤਰ ਵਟਸਐਪ ਚੈਟਬੋਟ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਵਟਸਐਪਚੈਟਬੋਟ ਦਾ ਨੰਬਰ7380016070ਸੇਵ ਕਰਕੇ ਇਸ ਵਿੱਚ ਅੰਗਰੇਜ਼ੀ ‘ਚ ਐਸ.ਐਸ.ਏ ਜਾਂ ਕੋਈ ਵੀ ਹੋਰ ਸ਼ਬਦ ਟਾਈਪ ਕਰਕੇ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਨਾਲ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਨਾਲ ਖੇਤਾਂ ਵਿੱਚ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕੀਤਾ ਜਾ ਸਕੇਗਾ।