ਗੁਰਸੇਵਕ ਸਿੰਘ ਸਹੋਤਾ, ਡਾ ਮਿੱਠੂ ਮੁਹੰਮਦ- ਮਹਿਲ ਕਲਾਂ
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਜਥੇਬੰਦੀ ਦੇ ਸਰਕਲ ਆਗੂ ਕਾਮਰੇਡ ਬੱਲਾ ਸਿੰਘ ਰੱਲਾ ਅਤੇ ਕਾਮਰੇਡ ਰੋਹੀ, ਖਾਨ ਰੱਲਾ ਦੀ ਅਗਵਾਈ ਹੇਠ ਔਰਤਾਂ ਨੇ ਪਿਛਲੇ ਸਮੇਂ ਪ੍ਰਾਈਵੇਟ ਫਰਮਾਂ ਵੱਲੋਂ ਲੋਨ ਦੇ ਰੂਪ ਵਿੱਚ ਦਿੱਤੇ ਪੈਸਿਆਂ ਦੀਆਂ ਕਿਸ਼ਤਾਂ ਲਾੱਕ ਡਾਊਨ ਦੇ ਦੌਰਾਨ ਲੋਕਾਂ ਨੂੰ ਭਰਨ ਲਈ ਮਜਬੂਰ ਅਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਜ਼ਿਲੇ ਦੇ ਪਿੰਡ ਚੰਨਣਵਾਲ, ਸਹੌਰ ਭੱਦਲਵੱਡ, ਰੰਗੀਆਂ, ਬਰਨਾਲਾ ਦੀਆਂ ਔਰਤਾਂ ਵੱਲੋਂ ਪਿੰਡ ਸਹੌਰ ਵਿਖੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਲੋਨ ਦੀਆਂ ਕਰਜ਼ਾ ਮਾਫ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਵੱਖ ਵੱਖ ਔਰਤਾਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੇ ਸਮੇਂ ਤੋਂ ਲਾਕ ਡਾਓੁੁਨ ਕਾਰਨ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਰਕੇ ਸਾਡੇ ਘਰਾਂ ਦੇ ਚੁੱਲ੍ਹੇ ਪੂਰੀ ਤਰ੍ਹਾਂ ਠੰਢੇ ਹੋ ਚੁੱਕੇ ਹਨ ਅਤੇ ਪੈਸੇ ਦੀ ਘਾਟ ਕਾਰਨ ਘਰਾਂ ਦੇ ਗੁਜ਼ਾਰੇ ਚਲਾਉਣੇ ਮੁਸ਼ਕਲ ਹੋਏ ਪਏ ਹਨ। ਪਰ ਲਾੱਕ ਡਾਓੁਨ ਦੇ ਮੱਦੇਨਜ਼ਰ ਪ੍ਰਾਈਵੇਟ ਫਰਮਾਂ ਦੇ ਕਰਿੰਦਿਆਂ ਵੱਲੋਂ ਪਿੰਡਾਂ ਵਿੱਚ ਆ ਕੇ ਔਰਤਾਂ ਨੂੰ ਕਿਸ਼ਤਾਂ ਵਸੂਲਣ ਲਈ ਮਜਬੂਰ ਅਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕੀਤੀ ਕਿ ਔਰਤਾਂ ਨੂੰ ਦਿੱਤੇ ਕਰਜ਼ੇ ਮੁਆਫ਼ ਕੀਤੇ ਜਾਣ । ਇਸ ਮੌਕੇ ਬੀ ਕੇ ਯੂ ਡਕੌਂਦਾ ਦੇ ਜ਼ਿਲ੍ਹਾ ਆਗੂ ਭਿੰਦਰ ਸਿੰਘ ਸਹੌਰ ਨੇ ਔਰਤਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਲਾਕਡਾਊਨ ਦੇ ਦੌਰਾਨ ਪ੍ਰਾਈਵੇਟ ਫਰਮਾਂ ਵੱਲੋਂ ਕਿਸ਼ਤਾਂ ਭਰਾਉਣ ਲਈ ਔਰਤਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਤੇ ਉਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਡੀਆ ਜਥੇਬੰਦੀਆ ਔਰਤਾਂ ਦੇ ਸੰਘਰਸ਼ ਨਾਲ ਚਟਾਨ ਵਾਂਗ ਖੜ੍ਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੇਕਰ ਕਾਰਪੋਰੇਟ ਘਰਾਣਿਆਂ ਅਤੇ ਧਨਾਡ ਲੋਕਾਂ ਦੇ ਕਰਜ਼ੇ ਮੁਆਫ਼ ਕਰ ਸਕਦੀ ਹੈ ਤਾਂ ਮਜ਼ਦੂਰਾਂ ਦੇ ਕਰਜ਼ੇ ਕਿਉਂ ਨਹੀਂ ਮਾਫ ਕੀਤੇ ਜਾ ਰਹੇ ਉਨ੍ਹਾਂ ਮੰਗ ਕੀਤੀ ਕੇ ਮਜ਼ਦੂਰਾਂ ਦੇ ਸਿਰ ਚੜ੍ਹੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ।