ਸਿਵਲ ਸਰਜਨ ਨੇ ਕੀਤਾ ਸੀ.ਐਚ.ਸੀ. ਖੇੜਾ ਦਾ ਦੌਰਾ

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 11 ਅਕਤੂਬਰ 2023
     ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਸੀ.ਐਚ.ਸੀ. ਖੇੜਾ ਦੀ ਅਚਨਚੇਤ ਚੈਕਿੰਗ ਕੀਤੀ ਗਈ, ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਾਕੇਸ਼ ਬਾਲੀ ਅਤੇ ਸਮੂਹ ਸਟਾਫ ਹਾਜ਼ਰ ਸੀ। ਇਸ ਦੌਰੇ ਦੌਰਾਨ ਉਨ੍ਹਾਂ ਨੇ ਹਸਪਤਾਲ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉਨ੍ਹਾਂ ਨੈ ਹਸਪਤਾਲ ਦੇ ਜਨਰਲ ਵਾਰਡਾ, ਐਮਰਜੈਸੀ ਵਾਰਡ, ਜੱਚਾ ਬੱਚਾ ਵਾਰਡ, ਆਦਿ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਦਾਖਲ ਮਰੀਜ਼ਾ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਸਿਹਤ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ।
      ਸਿਹਤ ਵਿਭਾਗ ਮਿਆਰੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਲਾਭ ਲੈਣ।ਇਸ ਮੌਕੇ ਉਨ੍ਹਾਂ ਨੇ ਸੀ.ਐਚ.ਸੀ. ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾ ਨੂੰ ਲੋੜੀਦੀਆਂ ਸਿਹਤ ਸਹੂਲਤਾਂ ਮੁਹੱਇਆ ਕਰਨ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ ਤੇ ਚੰਗਾ ਵਿਵਹਾਰ ਕੀਤਾ ਜਾਵੇ।
       ਸਮੂਹ ਸਟਾਫ ਨੂੰ ਸਮੇਂ ਦਾ ਪਾਬੰਧ ਰਹਿਣ ਦੀ ਸਖ਼ਤ ਹਦਾਇਤ ਕੀਤੀ।ਇਸ ਮੌਕੇ ਉਨ੍ਹਾਂ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਈ ਜਾਵੇ ਤਾਂ ਜੋ ਉਨ੍ਹਾਂ ਨਾ ਰਿਕਾਰਡ ਡਿਜਿਟਲ ਤਰੀਕੇ ਨਾਲ ਸੇਫ ਰੱਖਿਆ ਜਾ ਸਕੇ ਅਤੇ ਹਰੇਕ ਲਾਭਪਾਤਾਰੀ ਦਾ ਆਯੂਸ਼ਮਾਨ ਕਾਰਡ ਬਣਾਈਆਂ ਜਾਵੇ।
Advertisement
Advertisement
Advertisement
Advertisement
Advertisement
error: Content is protected !!