ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 11 ਅਕਤੂਬਰ 2023
ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵੱਲੋਂ ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਫਿਰੋਜ਼ਪੁਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਸਥਾਨਕ ਡਾ.ਬੀ.ਆਰ.ਅੰਬੇਦਕਰ ਭਵਨ ਵਿਖੇ ਕੀਤੀ ਗਈ।
ਮੀਟਿੰਗ ਵਿੱਚ ਸ਼੍ਰੀ ਭੁਪਿੰਦਰ ਕੁਮਾਰ ਜ਼ਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ. ਫਿਰੋਜ਼ਪੁਰ ਵੱਲੋਂ ਮੀਟਿੰਗ ਦਾ ਏਜੰਡਾ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ.ਸੀ.ਐਫ.ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 4 ਕੇਸ ਸਿੱਧਾ ਕਰਜਾ ਸਕੀਮ ਅਧੀਨ ਜਿਨ੍ਹਾਂ ਦੀ ਰਕਮ 7,50,000 ਰੁ( ਸੱਤ ਲੱਖ ਪੰਜਾਹ ਹਜਾਰ ਰੁਪਏ) ਅਤੇ 6 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 7,10,000 ਰੁ(ਸੱਤ ਲੱਖ ਦੱਸ ਹਜਾਰ ਰੁਪਏ) ਜਿਸ ਵਿੱਚ 2,25,000 ਰੁ ਦੀ ਸਬਸਿਡੀ ਮੰਨਜੂਰ ਕੀਤੀ ਗਈ।
ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਸਕਰੀਨਿੰਗ ਕਮੇਟੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਅਨੁਸੂਚਿਤ ਜਾਂਤੀਆਂ ਦੇ ਆਰਥਿਕ ਵਿਕਾਸ ਸਬੰਧੀ ਵੱਖ-ਵੱਖ ਕਿੱਤਿਆਂ ਸਬੰਧੀ ਕੰਮ ਸ਼ੁਰੂ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਦੁਆਇਆ ਜਾਵੇ। ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਅਫਸਰ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਉੱਪ-ਅਰਥ ਅਤੇ ਅੰਕੜਾ ਸਲਾਹਕਾਰ ਅਫਸਰ ਦੇ ਨੁਮਾਇੰਦੇ ਹਾਜ਼ਰ ਸਨ।