ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ 13 ਸਕੂਲੀ ਵਾਹਨਾਂ ਦੇ ਕੱਟੇ ਚਲਾਨ

Advertisement
Spread information

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 12 ਅਕਤੂਬਰ 2023

          ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਤਲਵੰਡੀ ਭਾਈ ਅਤੇ ਮੁੱਦਕੀ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 13 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

Advertisement

          ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐਸ.ਆਈ. ਸ੍ਰੀ ਗੁਰਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਜਸਵਿੰਦਰ ਕੌਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

     ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਸੁਰਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਸ੍ਰੀ ਸਿੰਬਲਜੀਤ ਸਿੰਘ ਅਤੇ ਪੁਲਿਸ ਵਿਭਾਗ ਤੋਂ ਸ੍ਰੀ ਭੁਪਿੰਦਰ ਸਿੰਘ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!