ਰਿਚਾ ਨਾਗਪਾਲਅ, ਪਟਿਆਲਾ, 12 ਅਕਤੂਬਰ 2023
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਅਤੇ ਸੀ ਆਈ ਆਈ ਫਾਊਂਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਤਾਹਿਰ ਹੁਸੈਨ ਵੱਲੋਂ ਸਾਂਝੇ ਤੌਰ ’ਤੇ ਪਿੰਡ ਸਿਉਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਨਾਮ ਸਿੰਘ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ।
ਇਸ ਕੈਂਪ ਵਿਚ ਡਾ. ਅਵਨਿੰਦਰ ਸਿੰਘ ਮਾਨ ਨੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਗਏ ਚੈਟਬੋਟ ਨੰਬਰ 73800-16070 ਦੀ ਵਰਤੋਂ ਕਰਦੇ ਹੋਏ ਬਲਾਕ ਪਟਿਆਲਾ ਦੇ ਕਿਸਾਨਾਂ/ਸੁਸਾਇਟੀਆਂ ਕੋਲ ਉਪਲਬੱਧ ਮਸ਼ੀਨਰੀ ਲੈ ਕੇ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਜਾਂ ਗੱਠਾਂ ਬਣਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੀ ਆਈ ਆਈ ਫਾਊਂਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਵੱਲੋਂ ਪਿੰਡ ਸਿਉਣਾ ਦੇ ਕਿਸਾਨਾਂ ਨੂੰ 2 ਸਰਫੇਸ ਸੀਡਰ ਉਪਲਬਧ ਕਰਵਾਉਣ ਸਬੰਧੀ ਪਿੰਡ ਦੇ ਸਰਪੰਚ ਅਮਰੀਕ ਸਿੰਘ ਨੇ ਧੰਨਵਾਦ ਕੀਤਾ। ਇਸ ਕੈਪ ਵਿਚ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ ਗੁਰਦੇਵ ਸਿੰਘ ਵੱਲੋਂ ਮਲਚਿੰਗ ਵਿਧੀ ਸਬੰਧੀ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ ਗੁਰਵੀਨ ਗਰਚਾ ਵੱਲੋਂ ਖਾਦਾਂ ਦੀ ਸੁਚੱਜੀ ਵਰਤੋ ਅਤੇ ਇੰਜੀਨੀਅਰ ਪ੍ਰਭਦੀਪ ਸਿੰਘ ਵੱਲੋਂ ਮਸ਼ੀਨਰੀ ਦੇ ਰੱਖ ਰਖਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਕੇ.ਵੀ.ਕੇ ਰੋਣੀ ਦੇ ਡਿਪਟੀ ਡਾਇਰੈਕਟਰ ਡਾ. ਗੁਰਉਪਦੇਸ ਕੌਰ ਵੱਲੋਂ ਕੈਂਪ ਵਿਚ ਗੋਭੀ ਸਰ੍ਹੋਂ ਦੇ ਬੀਜ ਦੀ ਅਤੇ ਵੱਖ ਵੱਖ ਕੰਪਨੀਆਂ ਵੱਲੋਂ ਮਸ਼ੀਨਰੀ ਦੀ ਸਟਾਲ ਲਗਾਈ ਗਈ। ਇਸ ਕੈਂਪ ਵਿਚ ਐਡਵੋਕੇਟ ਰਾਹੁਲ ਸੈਣੀ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਹਰਜੰਟ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ, ਬੱਧ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਜੰਗ ਸਿੰਘ, ਕਰਮਜੀਤ ਸਿੰਘ, ਲਖਵੀਰ ਸਿੰਘ ਅਤੇ ਭਾਲਵਿੰਦਰ ਸਿੰਘ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ।
ਇਸ ਕੈਂਪ ਵਿਚ ਸਿਉਣਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਹਾਂਡਾ ਦੀ ਅਗਵਾਈ ’ਚ ਕਰਵਾਏ ਗਏ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪੋਸਟਰ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆ ਦੀਪੀਕਾ, ਜਸਪ੍ਰੀਤ ਕੌਰ, ਲਭਪ੍ਰੀਤ ਕੌਰ, ਹਰਸਿਮਰਨ ਕੌਰ ਨੂੰ ਐਡਵੋਕੇਟ ਰਾਹੁਲ ਸੈਣੀ, ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਨਾਮ ਸਿੰਘ ਅਤੇ ਤਹਿਸੀਲਦਾਰ ਤਰਸੇਮ ਬਾਂਸਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਗਭਗ 100 ਵਿਦਿਆਰਥੀਆ ਤੋ ਪਿੰਡ ਵਿਚ ਜਾਗਰੂਕਤਾ ਰੈਲੀ ਕਰਵਾਈ ਗਈ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨ ਰਾਜਮੋਹਨ ਸਿੰਘ ਕਾਲੇਕਾ, ਮੇਵਾ ਸਿੰਘ ਲੰਗ, ਗੁਰਸੇਵਕ ਸਿੰਘ, ਗੁਰਧਿਆਨ ਸਿੰਘ ਅਤੇ ਨੇੜੇ ਦੇ ਪਿੰਡਾਂ ਦੇ ਲਗਭਗ 150 ਕਿਸਾਨਾਂ ਨੇ ਭਾਗ ਲਿਆ। ਇਸ ਕੈਪ ਵਿਚ ਖੇਤੀਬਾੜੀ ਵਿਭਾਗ ਦੇ ਡਾ ਪਰਮਜੀਤ ਕੌਰ, ਡਾ. ਜਸਪਿੰਦਰ ਕੌਰ, ਡਾ. ਅਮਨਦੀਪ ਕੌਰ, ਡਾ. ਅਜੈਪਾਲ ਸਿੰਘ ਬਰਾੜ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।