ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Advertisement
Spread information

ਰਿਚਾ ਨਾਗਪਾਲ, ਪਟਿਆਲਾ, 12 ਅਕਤੂਬਰ 2023

      ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਕੈਂਪ ਦਾ ਆਯੋਜਨ ਪਿੰਡ ਸੌਜਾ ਵਿਖੇ ਕੀਤਾ ਗਿਆ। ਇਸ ਕੈਂਪ ਵਿਚ 60 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਕੇ.ਵੀ.ਕੇ. ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਨਾਲ ਹੋਣ ਵਾਲੇ ਫ਼ਾਇਦਿਆਂ ’ਤੇ ਚਾਨਣਾ ਪਾਇਆ ਅਤੇ ਇਸ ਨਾਲ ਹੋਣ ਵਾਲੇ ਹਾਨੀਕਾਰਕ ਧੂੰਏਂ ਦਾ ਸਿਹਤ ਉੱਤੇ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ। ਇਸ ਦੇ ਨਾਲ ਹੀ ਉਹਨਾਂ ਨੇ ਮੋਟੇ ਅਨਾਜਾਂ ਦੀ ਮਹੱਤਤਾ ਬਾਰੇ ਵੀ ਕਿਸਾਨ ਨੂੰ ਦੱਸਿਆ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ), ਪੀ.ਏ.ਯੂ., ਲੁਧਿਆਣਾ ਨੇ ਸਬਜ਼ੀਆਂ ਅਤੇ ਫਲਾਂ ਤੋ ਬਣਨ ਵਾਲੇ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ।      ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਗੁਰਨਾਜ਼ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਦੱਸਿਆ। ਇਸ ਬਾਬਤ ਕਿਸਾਨ ਵੀਰਾਂ ਅਤੇ ਸਾਇੰਸਦਾਨਾਂ ਵਿਚ ਪਰਾਲੀ ਦੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਅੰਤ ਵਿਚ ਡਾ. ਗੁਰਨਾਜ਼ ਸਿੰਘ ਗਿੱਲ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। 

Advertisement
Advertisement
Advertisement
Advertisement
Advertisement
Advertisement
error: Content is protected !!