ਬਿੱਟੂ ਜਲਾਲਾਬਾਦੀ,ਫਾਜ਼ਿਲਕਾ , 13 ਅਕਤੂਬਰ 2023
ਸਿਹਤ ਵਿਭਾਗ ਵਲੋ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਜਾਗਰੂਕਤਾ ਪ੍ਰੋਗਰਾਮ ਅਤੇ ਅੱਖਾ ਦਾ ਚੈਕ ਅੱਪ ਕੈਂਪ ਦੇ ਨਾਲ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਵਲੋ ਪੋਸਟਰ ਜਾਰੀ ਕਰਦੇ ਹੋਏ ਲੋਕਾਂ ਨੂੰ ਅੱਖਾ ਦੀ ਦੇਖ ਭਾਲ ਬਾਰੇ ਜਾਗਰੂਕ ਕੀਤਾ ਗਿਆ।
ਇਸ ਬਾਰੇ ਅੱਖਾ ਦੇ ਮਾਹਰ ਡਾਕਟਰ ਪਾਰਵੀ ਨੇ ਦੱਸਿਆ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਅੱਖਾਂ ਦੀ ਚੰਗੀ ਸਿਹਤ ਲਈ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਸ਼ਾਮਲ ਕਰਨ ਦੇ ਨਾਲ ਨਾਲ ਅੱਖਾਂ ਦੀ ਕਸਰਤ ਵੀ ਜ਼ਰੂਰ ਕਰੋ ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਐਡੀਸਨ ਐਰਿਕ ਨੇ ਕਿਹਾ ਤੰਬਾਕੂਨੋਸ਼ੀ ਅੱਖਾਂ ਤੇ ਸ਼ਰੀਰ ਦੇ ਵੱਖ ਵੱਖ ਅੰਗਾ ਨੂੰ ਨੁਕਸਾਨ ਪਹੁੰਚਾਉਂਦੀ ਹੈ ਇੱਸ ਲਈ ਤੰਬਾਕੂਨੋਸ਼ੀ ਤੋਂ ਗੁਰੇਜ਼ ਕੀਤਾ ਜਾਵੇ। ਪੜ੍ਹਨ ਵੇਲੇ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਟੇਲੀਵਿਜਨ ਵੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਉੱਚਤ ਦੂਰੀ ਤੇ ਰੌਸ਼ਨੀ ਦਾ ਧਿਆਨ ਰੱਖਿਆ ਜਾਵੇ ।
ਉਹਨਾਂ ਕਿਹਾ ਕਿ ਜੇਕਰ ਅੱਖਾਂ ਵਿੱਚ ਕੁੱਝ ਪੈ ਜਾਵੇ ਜਾਂ ਅੱਖਾਂ ਮੱਚਣ ਤਾਂ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਅੱਖਾਂ ਵਿੱਚ ਨਹੀਂ ਪਾਉਣੀ ਚਾਹੀਦੀ । ਨਜਦੀਕ ਜਾਂ ਦੂਰ ਦੀ ਵਸਤੂ ਸਹੀ ਨਾ ਦਿੱਸਣ ਤੇ ਡਾਕਟਰ ਕੋਲੋਂ ਸਮੇਂ ਸਮੇਂ ਤੇ ਅੱਖਾਂ ਦੀ ਜਾਂਚ ਜਰੂਰ ਕਰਵਾਓ । ਕਾਲਾ ਮੋਤੀਆ ਜਾਂ ਮੋਤੀਆਬਿੰਦ ਅੱਖਾਂ ਦੀ ਰੌਸ਼ਨੀ ਖੱਤਮ ਕਰ ਦਿੰਦਾ ਹੈ, ਇਸ ਲਈ ਅੱਖਾਂ ਦੀ ਤੁਰੰਤ ਨੇੜਲੇ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਉਣ ਵਿੱਚ ਅਣਗਿਹਲੀ ਨਹੀਂ ਵਰਤਣੀ ਚਾਹੀਦੀ।ਇਸ ਦੌਰਾਨ ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ ਹਰਮੀਤ ਸਿੰਘ ਬੀ ਸੀ ਸੀ ਸੁਖਦੇਵ ਸਿੰਘ ਨਾਲ ਸੀ।