ਬਿੱਟੂ ਜਲਾਲਾਬਾਦੀ, ਫਾਜਿਲਕਾ, 13 ਅਕਤੂਬਰ 2023
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਪਿੰਡ ਚੱਕ ਬਨਵਾਲਾ, ਚੱਕ ਡੱਬਵਾਲਾ ਅਤੇ ਪੱਟੀ ਪੂਰਨ ਵਿਖੇ ਲਗਾਏ ਗਏ ਕੈਂਪ ਦੌਰਾਨ ਸ਼੍ਰੀਮਤੀ ਸ਼ਿਫਾਲੀ ਕੰਬੋਜ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਅਭੁਨ ਅਤੇ ਸ਼੍ਰੀ ਹਰੀਸ਼ ਕੰਬੋਜ, ਖੇਤੀਬਾੜੀ ਵਿਕਾਸ ਅਫਸਰ, ਬਲਾਕ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਖੇਤੀਬਾੜੀ ਸੰਦਾਂ ਰਾਹੀਂ ਖੇਤਾ ਵਿੱਚ ਜਜਬ ਕਰਨ ਸਬੰਧੀ ਵੱਖ-ਵੱਖ ਤਰੀਕੇ/ਮਸ਼ੀਨਾ (ਹੈਪ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ) ਅਤੇ ਖੇਤਾ ਤੋ ਬਾਹਰ (ਬੇਲਰ/ਰੈਕ) ਪਰਾਲੀ ਦੀਆ ਗੱਠਾ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ ਅਤੇ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਨ ਲਈ ਨਵੀ ਤਕਨੀਕ ਸਰਫੈਸ ਸੀਡਰ ਬਾਰੇ ਵੀ ਦਸਿਆ ਗਿਆ|ਪਰਾਲੀ ਨੂੰ ਅੱਗ ਨਾ ਲੱਗਾ ਕੇ ਸਾਂਭ ਸੰਭਾਲ ਕਰਨ ਨਾਲ ਵਾਤਾਵਰਣ ਵੀ ਸਾਫ ਰਹੇਗਾ ਅਤੇ ਜਮੀਨ ਦੀ ਉਪਜੀਉ ਸ਼ਕਤੀ ਵੀ ਵਧੇਗੀ | ਇਸ ਕਮ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ ਤਾ ਜੋ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਿਆ ਜਾ ਸਕੇ|