ਆਮ ਆਦਮੀ ਕਲੀਨਿਕਾਂ ਵਿੱਚ ਸਟਾਫ਼ ਦੀ ਤੈਨਾਤੀ ਲਈ ਦਿੱਤੇ ਨਿਯੁਕਤੀ ਪੱਤਰ

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਹਿਬ 14 ਅਕਤੂਬਰ 2023
     ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਇਮਪੈਨਲਡ ਕੀਤੇ 04 ਡਾਕਟਰਾਂ , 01ਫਾਰਮਾਸਿਸਟ  ਅਤੇ 04 ਨਵੇਂ ਕਲੀਨੀਕਲ ਅਸਿਸਟੈਂਟਾਂ ਨੂੰ ਸਿਵਲ ਸਰਜਨ ਡਾ ਦਵਿੰਦਰਜੀਤ ਕੋਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ । ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇਂ  ਦੱਸਿਆ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ,ਪੰਜਾਬ ਵੱਲੋਂ ਭੇਜੀ ਸੂਚੀ ਵਿਚੋਂ 04 ਡਾਕਟਰਾਂ ,01 ਫਾਰਮਾਸਿਸਟ ਅਤੇ 04 ਕਲੀਨੀਕਲ ਅਸਿਸਟੈਂਟਾਂ ਨੇ ਅੱਜ ਦਫਤਰ ਵਿੱਚ ਪੰਹੁਚ ਕੇ ਆਪਣੇ ਨਿਯੁਕਤੀ ਪੱਤਰ ਹਾਸਲ ਕਰ ਲਏ ਹਨ ਅਤੇ ਇਹ ਸਾਰੇ  ਆਪੋ-ਆਪਣੇ ਸਟੇਸ਼ਨ ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜਰੀ ਰਿਪੋਰਟ ਪੇਸ਼ ਕਰਨਗੇ। ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੋਰ ਨੇਂ ਉਹਨਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪੋ ਆਪਣੀ ਡਿਉਟੀ ਪੂਰੀ ਲਗਨ ਤੇਂ ਮਿਹਨਤ ਨਾਲ ਕਰਨ ਲਈ ਕਿਹਾ।
        ਉਹਨਾਂ ਇਹ ਵੀ ਕਿਹਾ ਕਿ ਮਰੀਜਾਂ ਦੀ ਸੇਵਾ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ , ਉਨ੍ਹਾਂ ਨੂੰ ਦਵਾਈਆਂ ਹਸਪਤਾਲ ਵਿੱਚੋਂ ਹੀ ਦਿੱਤੀਆਂ ਜਾਣ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਵਿਭਾਗ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਵਚਨਬੱਧ ਹੈ ਇਸ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਹਨਾਂ ਨੂੰ  ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਓਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ,ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡੀ.ਪੀ.ਐਮ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਬੀਸੀਸੀ ਅਮਰਜੀਤ ਸਿੰਘ, ਕਮਿਊਨਿਟੀ ਮੋਬਿਲਾਈਜਰ ਹਰਦੀਪ ਸਿੰਘ, ਜਗਦੇਵ ਸਿੰਘ , ਅਤੇ ਨਵ—ਨਿਯੁਕਤ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!