4 ਸਾਲਾਂ ਤੋਂ ਖੇਤਾਂ ਵਿੱਚ ਵਾਹ ਕੇ ਪਰਾਲੀ ਦਾ ਸੁਚੱਜੇ ਢੰਗ ਨਾਲ ਕਰ ਰਿਹੈ ਨਿਪਟਾਰਾ

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 15 ਅਕਤੂਬਰ 2023


       ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਇਸ ਦੀ ਸੰਭਾਲ ਕਰਨ ਸਬੰਧੀ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ।

Advertisement

      ਇੱਧਰ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਨਿੱਜਰ ਆਪਣੀ ਸੂਝ ਬੂਝ ਨਾਲ ਨਾ ਸਿਰਫ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ ਬਲਕਿ ਨਾਲ ਹੀ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਕਰ ਰਿਹਾ ਹੈ ਤੇ ਪਿੰਡ ਵਾਸੀਆਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ। ਹਰਮੀਤ ਸਿੰਘ ਪਿਛਲੇ 4 ਸਾਲਾਂ ਤੋਂ ਪਰਾਲੀ ਖੇਤਾਂ ਵਿੱਚ ਵਾਹ ਕੇ ਉਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰ ਰਿਹਾ ਹੈ।

     ਪਿੰਡ ਬਲੇਲ ਕੇ ਉਤਾੜ ਤਹਿਸੀਲ ਜਲਾਲਾਬਾਦ (ਬਲਾਕ ਗੁਰੁਹਰਸਹਾਏ) ਦੇ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਨਿੱਜਰ ਪੁੱਤਰ ਗਿਆਨ ਸਿੰਘ ਨਿੱਜਰ ਨੇ ਦੱਸਿਆ ਕਿ ਉਹ ਆਪਣੇ 30 ਏਕੜ ਰਕਬੇ ਵਿੱਚ ਪਿਛਲੇ 4 ਸਾਲਾਂ ਤੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਗੋਂ ਐਸ ਐਮ ਐਸ ਕੰਬਾਈਨ, ਆਰ ਐਮ ਬੀ ਪਲੌ, ਡਿਸਕ ਹੈਰੋ, ਮਲਚਰ, ਹੈਪੀ ਸੀਡਰ ਅਤੇ ਸੁਪਰ ਸੀਡਰ ਆਦਿ ਆਧੁਨਿਕ ਖੇਤੀਬਾੜੀ ਸੰਦ ਵਰਤ ਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਜਜ਼ਬ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਤੋਂ ਪ੍ਰੇਰਿਤ ਹੋਣ ਉਪਰੰਤ ਉਸ ਨੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਇਰਾਦਾ ਬਣਾ ਲਿਆ ਅਤੇ ਪਿਛਲੇ ਚਾਰ ਸਾਲ ਤੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਨਹੀ ਲਗਾਈ ਹੈ।

      ਕਿਸਾਨ ਹਰਮੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦਾ ਪ੍ਰਦੂਸ਼ਿਤ ਹੁੰਦਾ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਕਿਸਾਨ ਨੇ ਕਿਹਾ ਕਿ ਉਹ ਜਦੋਂ ਤੋਂ ਉਸ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣੀ ਬੰਦ ਕੀਤੀ ਹੈ, ਉਸ ਦੀਆਂ ਫਸਲਾਂ ਦਾ ਝਾੜ ਵੀ ਵੱਧ ਆਉਂਦਾ ਹੈ ਅਤੇ ਖਾਦਾਂ ਦੀ ਵਰਤੋਂ ਵੀ ਘੱਟ ਗਈ ਹੈ। ਇਸ ਕਰਕੇ ਉਸ ਦਾ ਖਰਚਾ ਕਾਫੀ ਘਟਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੀ ਫਸਲ ਦੀ ਰਹਿੰਦ ਨੂੰ ਸਾੜਨ ਦੀ ਬਜਾਏ ਖੇਤ ਵਿੱਚ ਹੀ ਵਹਾਉਣ ਫਿਰ ਦੇਖਣ ਕਿ ਉਨ੍ਹਾਂ ਦੀ ਫਸਲ ਦਾ ਝਾੜ ਕਿੰਨਾ ਵਧਦਾ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਫਸਲਾਂ ਦੀ ਰਹਿੰਦ ਖੁਹੰਦ ਨੂੰ ਖੇਤਾਂ ਵਿੱਚ ਸਾਂਭ ਕੇ ਵਾਤਾਵਰਨ ਤੇ ਧਰਤੀ ਦੀ ਸੰਭਾਲ ਵਿਚ ਆਪਣਾ ਵੱਡਮੁਲਾ ਯੋਗਦਾਨ ਪਾ ਰਿਹਾ ਹੈ।

Advertisement
Advertisement
Advertisement
Advertisement
Advertisement
error: Content is protected !!