ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਫ਼ਲਸਫ਼ੇ ਕੀਤਾ ਵਖਿਆਨ

Advertisement
Spread information
ਰਿਚਾ ਨਾਗਪਾਲ, ਪਟਿਆਲਾ 15 ਅਕਤੂਬਰ 2023
          ਇਥੇ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਵਲੋਂ ਸਜਾਏ ਗਏ 6 ਰੋਜਾ ਧਾਰਮਿਕ ਕੀਰਤਨ ਦੀਵਾਨ ਬੀਤੀ ਰਾਤ ਸਮਾਪਤ ਹੋ ਗਏ, ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਹਾਜਰੀਆਂ ਭਰੀਆਂ। 
         ਮੋਦੀ ਕਾਲਜ ਨੇੜਲੇ ਗੁਰਦੁਆਰਾ ਐਮ.ਈ.ਐਸ. ਦੀ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਵਰ੍ਹੇ ਕਰਵਾਏ ਜਾਂਦੇ ਇਸ ਧਾਰਮਿਕ ਸਮਾਗਮ ਦੌਰਾਨ ਸੰਤ ਬਲਜਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ, ਸੰਗਤ ਦਾ ਫ਼ਲਸਫ਼ਾ, ਸਿੱਖ ਇਤਿਹਾਸ ਅਤੇ ਗੁਰਬਾਣੀ ਉਪਦੇਸ਼ ਦਾ ਵਿਖਿਆਨ ਕੀਤਾ। ਸੰਤ ਬਲਜਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ।
         ਇਸ ਦੌਰਾਨ ਸੰਤ ਹਰੀ ਸਿੰਘ ਰੰਧਾਵੇ ਵਾਲੇ, ਜਥੇਦਾਰ ਕਸ਼ਮੀਰਾ ਸਿੰਘ ਗੁਰਦੁਆਰਾ ਸਿੱਧਸਰ ਅਲੌਹਰਾਂ, ਸੰਤ ਰੋਸ਼ਨ ਸਿੰਘ ਧਭਲਾਨ ਅਤੇ ਸੰਤ ਗੁਰਮੁੱਖ ਸਿੰਘ ਆਲੋਵਾਲ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਰਾੜਾ ਸਾਹਿਬ ਟਰੱਸਟ ਦੇ ਸਕੱਤਰ ਰਣਧੀਰ ਸਿੰਘ ਢੀਂਡਸਾ, ਸ੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਗਿਆਨੀ ਰਣਜੀਤ ਸਿੰਘ ਕਰਹਾਲੀ ਸਾਹਿਬ, ਗੁਰਦੁਆਰਾ ਸਿੰਘ ਸਭਾ ਮਾਲ ਰੋਡ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀ.ਐਸ. ਬੇਦੀ, ਇੰਦਰਮੋਹਨ ਸਿੰਘ ਬਜਾਜ, ਸ਼ਗਿੰਦਰ ਸਿੰਘ ਸਨੀ ਔਲਖ, ਕੈਪਟਨ ਅਮਰਜੀਤ ਸਿੰਘ ਕਾਲੇਕਾ, ਬਲਜਿੰਦਰ ਸਿੰਘ ਦਿਵਾਨ, ਨਰਿੰਦਰ ਸਿੰਘ ਸਹਿਗਲ, ਭਜਨ ਸਿੰਘ ਉਬਰਾਏ, ਗੁਰਦੁਆਰਾ ਐਮ.ਈ.ਐਸ. ਕਮੇਟੀ ਵੱਲੋਂ ਡਾ. ਦਰਸ਼ਨ ਸਿੰਘ ਘੁੰਮਣ, ਦੇਵਿੰਦਰ ਸਿੰਘ ਭੋਲਾ, ਸੁਖਵਿੰਦਰ ਸਿੰਘ ਸੁੱਖੀ, ਰਣਜੀਤ ਸਿੰਘ, ਅਵਤਾਰ ਸਿੰਘ ਅਤੇ ਹੋਰ ਸੰਗਤਾਂ ਵੱਡੀ ਗਿਣਤੀ ‘ਚ ਮੌਜੂਦ ਸਨ। 
Advertisement
Advertisement
Advertisement
Advertisement
Advertisement
error: Content is protected !!