ਕੁਲਵੰਤ ਗੋਇਲ / ਬੀਵਾਸ਼ੂੰ ਗੋਇਲ ਬਰਨਾਲਾ
ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰ ਤੇ ਘੱਟ ਗਿਣਤੀ ਵਿਭਾਗ ਦੇ ਅਫਸਰ ਬਰਨਾਲਾ ਸਰਦੂਲ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ ਦਿਵਾਉਣ ਦੇ ਨਾਮ ’ਤੇ ਅਤੇ ਸਕੀਮ ਦੀ ਵੈਰੀਫਿਕੇਸ਼ਨ ਦੱਸ ਕੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਲੋਕਾਂ ਤੋਂ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ, ਜਦੋਂਕਿ ਇਸ ਦਫਤਰ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਵੈਰੀਫਿਕੇਸ਼ਨ ਨਹੀਂ ਕੀਤੀ ਜਾ ਰਹੀ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿਚ ਫੀਲਡ ਅਧਿਕਾਰੀਆਂ ਵੱਲੋਂ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਜੇਕਰ ਕੋਈ ਇਸ ਸਕੀਮ ਦੇ ਨਾਂ ’ਤੇ ਧੋਖਾਧੜੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਲਾਭਪਤਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਧੋਖਾਧੜੀ ਤੋਂ ਸੁਚੇਤ ਰਹਿਣ।