ਗਗਨ ਹਰਗੁਣ, ਬਰਨਾਲਾ, 16 ਅਕਤੂਬਰ 2023
ਬਰਨਾਲਾ-ਮਾਲੇਰਕੋਟਲਾ ਜ਼ੋਨ ਦੇ ਖੇਤਰੀ ਯੁਵਕ ਮੇਲੇ ‘ਚ ਸੈਕੰਡ ਰਨਰਜ਼ ਅੱਪ ਪੁਜ਼ੀਸ਼ਨ ‘ਤੇ ਆਏ ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਵਿਖੇ ਰੱਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਇੰਚਾਰਜਾਂ ਨੂੰ ਵਧਾਈ ਦਿੱਤੀ। ਕੋਆਰਡੀਨੇਟਰ ਡਾ. ਸੀਮਾ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਹੋਏ ਯੁਵਕ ਮੇਲੇ ‘ਚ ਕਾਲਜ ਨੇ ਪੱਖੀ ਬੁਨਣਾ, ਰੱਸਾ ਵੱਟਣਾ, ਟੋਕਰਾ ਬਨਾਉਣਾ, ਪੀੜੀ ਬੁਨਣਾ, ਕਲੇਅ ਮਾਡਲਿੰਗ, ਪੋਸਟਰ ਮੇਕਿੰਗ ਅਤੇ ਕਲਾਸਿਕ ਡਾਂਸ ਵਿਚ ਪਹਿਲਾ ਸਥਾਨ ਹਾਸਲ ਕੀਤਾ। ਡਿਬੇਟ, ਫ਼ੋਟੋਗਰਾਫੀ, ਇੰਸਟਾਲੇਸ਼ਨ, ਰੰਗੋਲੀ, ਕੁਇਜ਼, ਮਿੱਟੀ ਦੇ ਖਿਡੌਣੇ ਵਿਚ ਦੂਜਾ ਸਥਾਨ ਅਤੇ ਨਾਲਾ ਬੁਨਣਾ, ਪਰਾਂਦਾ, ਖਿੱਦੋ ਬਨਾਉਣੀ, ਵੈਸਟਰਨ ਗਰੁੱਪ ਸਾਂਗ, ਲਘੂ ਫਿਲਮ ਵਿਚ ਤੀਜਾ ਸਥਾਨ ਹਾਸਲ ਕਰਦੇ ਹੋਏ ਬਿਹਤਰੀਨ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਹੁਣ ਉਨ•ਾਂ ਦੇ ਵਿਦਿਆਰਥੀਆਂ ਦਾ ਅਗਲਾ ਨਿਸ਼ਾਨਾ ਅੰਤਰ-ਜ਼ੋਨਲ ਮੁਕਾਬਲੇ ਹਨ, ਜਿੱਥੋਂ ਉਹ ਜ਼ਰੂਰ ਕਾਮਯਾਬੀ ਹਾਸਲ ਕਰਨਗੇ। ਐੱਸ. ਡੀ. ਕਾਲਜ ਐਜੂਕੇਸ਼ਨਲ ਸੋਸਾਇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ, ਮੈਂਬਰ ਸ੍ਰੀ ਰਾਹੁਲ ਅੱਤਰੀ ਅਤੇ ਪ੍ਰਿੰਸੀਪਲ ਡਾ. ਤਪਨ ਕੁਮਾਰ ਸ਼ਾਹੂ ਨੇ ਟੀਮ ਇੰਚਾਰਜਾਂ ਅਤੇ ਵਿਦਿਆਰਥੀਆਂ ਨੂੰ ਇਸ ਕਾਮਯਾਬੀ ‘ਤੇ ਵਧਾਈ ਦਿੰਦਿਆਂ ਅੰਤਰ ਜ਼ੋਨਲ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।