ਰਿਚਾ ਨਾਗਪਾਲ, ਪਟਿਆਲਾ 16 ਅਕਤੂਬਰ 2023
ਵਿਦਿਆਰਥੀਆਂ ਵਿਚ ਆਤਮਵਿਸ਼ਵਾਸ ਭਰਨ ਲਈ ਅਤੇ ਉਨ੍ਹਾਂ ਨੂੰ ਪੜਾਈ ਪ੍ਰਤੀ ਜਾਗਰੂਕ ਕਰਨ ਲਈ ਸਮੇਂ – ਸਮੇਂ ਤੇ ਕਈਂ ਤਰਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਅੱਜ ਇਸੇ ਲੜੀ ਤਹਿਤ ਬੰਬੇ ਅੱਚੀਵਰਸ ਰਾਜਪੁਰਾ ਰੋਡ ਵਲੋਂ ਇੰਟਰਨੈਸ਼ਨਲ ਪੱਧਰ ਦੇ ਪੇਪਰਾਂ ਵਿਚ ਚੰਗੇ ਨੰਬਰਾਂ ਵਿਚ ਪਾਸ ਹੋਏ ਵਿਦਆਰਥੀਆਂ ਦੇ ਕੁਇਜ ਮੁਕਾਬਲੇ ਕਰਵਾਏ ਗਏ। ਇਸ ਮੌਕੇ ਉੱਘੇ ਸਮਾਜ ਸੇਵਕ ਰਾਜੀਵ ਬਾਂਸਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਬੱਚਿਆਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਮੁਸਕਾਨ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਅਨੂੰ ਅਤੇ ਅਕੈਡਮੀ ਦੀ ਟੀਮ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਨਿਸ਼ਾ ਅਤੇ ਹਰਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਮੁਖ ਮਕਸਦ ਬੱਚਿਆਂ ਨੂੰ ਵਿਸ਼ਵ ਪੱਧਰ ਤੇ ਡੀਬੇਟ ,ਪਰਸਨੈਲਿਟੀ ਡਿਵੈਲਪਮੈਂਟ ਅਤੇ ਇੰਗਲਿਸ਼ ਸੰਵਾਦ ਲਈ ਤਿਆਰ ਕਰਨਾ ਹੈ ਤਾਂ ਜੋ ਇਹ ਬੱਚੇ ਪੂਰੇ ਭਾਰਤ ਅਤੇ ਵਿਸ਼ਵ ਦੇ ਕਿਸੇ ਵੀ ਕੋਨੇ ਵਿਚ ਜਾ ਕੇ ਪੜਾਈ ਅਤੇ ਇੰਗਲਿਸ਼ ਵਿਚ ਮਾਰ ਨਾ ਖਾ ਸਕਣ ਅਤੇ ਵਿਸ਼ਵ ਪੱਧਰ ਤੇ ਆਪਣੀ ਬੈਸਟ ਪਰਫਾਰਮੈਂਸ ਦੇ ਕੇ ਭਾਰਤ ਦੇਸ਼ ਅਤੇ ਆਪਣੇ ਮਾਤਾ ਪਿਤਾ ਅਤੇ ਗੁਰੂ ਦਾ ਨਾਮ ਰੋਸ਼ਨ ਕਰ ਸਕਣ।