ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ

Advertisement
Spread information

ਬਿੱਨੂ ਜਲਾਲਾਬਾਦੀ, ਫਾਜ਼ਿਲਕਾ 16 ਅਕਤੂਬਰ 2023

       ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾਂ ਵੈਨਾਂ ਵੀ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ।       ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਘੱਲੂ, ਆਜਮਵਾਲਾ, ਨਿਹਾਲ ਖੇੜਾ ਅਤੇ ਖੂਈਖੇੜਾ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਵੈਨਾਂ ਭੇਜ ਕੇ ਪਰਾਲੀ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਝੁੰਮਿਆਵਾਲੀ, ਮੱਮੂ ਖੇੜਾ ਖਾਟਵਾ, ਘੱਲੂ, ਬਹਿਕ ਖਾਸ, ਹੀਰਾਂਵਾਲੀ, ਘੜੁੰਮੀ ਅਤੇ ਚਿਰਾਗ ਢਾਣੀ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ।
     ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਹੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਿੱਥੇ ਪਰਾਲੀ ਦੀ ਰਹਿੰਦ ਨੂੰ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਜਮੀਨ ਵਿੱਚ ਹੀ ਕਰਨ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਜਮੀਨ ਦੀ ਉਪਜਾਊ ਸਕਤੀ ਘਟਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਅਜਿਹਾ ਕਰਨ ਨਾਲ ਅਗਲੀ ਫਸਲ ਦਾ ਝਾੜ ਵੀ ਵਧੇਗਾ ਅਤੇ ਜਮੀਨ ਦੀ ਹਾਲਤ ਵੀ ਸੁਧਰੇਗੀ

Advertisement
Advertisement
Advertisement
Advertisement
Advertisement
Advertisement
error: Content is protected !!