ਸਿਹਤ ਬੀਮਾ ਕਾਰਡ ਬਣਾਓ ਤੇ ਇਕ ਲੱਖ ਨਗਦ ਇਨਾਮ ਪਾਓ,,,,,,,

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 17 ਅਕਤੂਬਰ 2023


       ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਸਿਵਲ ਸਿਵਲ ਸਰਜਨ ਦੀ ਅਗਵਾਈ ਹੇਠ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਇਸ ਸਬੰਧੀ ਡੱਬਵਾਲਾ ਕਲਾ ਬਲਾਕ ਦੀ ਸਮੂਹ ਏ ਐਨ ਐਮ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਕੀਤੀ ਗਈ ਜਿਸ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਪਰਿਵਾਰ ਭਲਾਈ ਅਫ਼ਸਰ  ਡਾ ਕਵਿਤਾ ਸਿੰਘ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ।      ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤੀਆਂ ਵਿਚੋ ਲੱਕੀ ਡਰਾਅ ਦੇ ਜਰੀਏ ਦੱਸ ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ।ਜਿਸ ਵਿਚ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾ ਇਨਾਮ ਅੱਠ ਹਜ਼ਾਰ ਰੁਪਏ ਅਤੇ ਛੇਵੇ ਤੋ ਦੱਸਵੇ ਇਨਾਮ ਤੱਕ ਸਾਰੇ ਜੇਤੂਆਂ ਨੂੰ ਪੰਜ ਪੰਜ ਹਾਜ਼ਰ ਰੁਪਏ ਦਿੱਤੇ ਜਾਣਗੇ।

Advertisement

        ਉਨਾਂ ਦੱਸਿਆ ਕਿ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇਕ ਲਾਭਪਾਤਰੀ ਨੂੰ ਹਰ ਸਾਲ ਪੂਰੇ ਪਰਿਵਾਰ ਲਈ ਪੰਜ ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮੁਹਈਆ ਕੀਤੀ ਜਾਂਦੀ ਹੈ। ਉਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਾਰਡ ਬਣਾਉਣ ਵਾਲੇ ਲਾਭਪਾਤਰੀਆਂ ਨੂੰ ਉਤਸਾਹਿਤ ਕਰਨ ਲਈ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਗੁਰਪੁਰਬ ਮੌਕੇ ਤੇ ਬੰਪਰ ਡਰਾਅ 4 ਦਸੰਬਰ ਨੂੰ ਕੱਢਿਆ ਜਾਵੇਗਾ।

          ਐੱਸ ਐਮ ਓ ਡਾਕਟਰ ਪੰਕਜ ਚੌਹਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 30 ਨਵੰਬਰ ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜਰੂਰ ਬਣਾਉਣ।ਉਨਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਕਾਰਡ ਖੁਦ ਲਈ “ਆਯੂਸਮਾਨ ਐਪ” ਦੇ ਰਾਹੀ ਬਣਾਇਆ ਜਾ ਸਕਦਾ  ਜਾਂ ਆਸਾ ਵਰਕਰ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਮਾਸ ਮੀਡੀਆ ਅਫ਼ਸਰ ਦਿਵੇਸ਼ ਕੁਮਾਰ ਨੇ ਦੱਸਿਆ ਕਿ ਇਸ ਸੰਬਧੀ ਸਟਾਫ ਵਧ ਤੋ ਵਧ ਲੋਕਾਂ ਨੂੰ ਜਾਗਰੂਕ ਕਰੇ ਤਾਕਿ ਜਿਆਦਾ ਤੋਂ ਜਿਆਦਾ ਲੋਕਾਂ ਤਕ ਆਯੁਸ਼ਮਾਨ ਸਕੀਮ ਦਾ ਲਾਭ ਮਿਲ ਸਕੇ।

Advertisement
Advertisement
Advertisement
Advertisement
Advertisement
error: Content is protected !!