ਸਰਕਾਰ ਹਰ ਪੱਖ ਤੋਂ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਯਤਨਸ਼ੀਲ — ਐਮ.ਐਲ.ਏ. ਲਖਵੀਰ ਸਿੰਘ ਰਾਏ
ਅਸੋਕ ਧੀਮਾਨ, ਫਤਹਿਗੜ੍ਹ ਸਾਹਿਬ, 17 ਅਕਤੂਬਰ 2023
ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਹਰ ਪੱਖ ਤੋਂ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਯਤਨਸ਼ੀਲ ਹੈ ਤੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਤੇ ਸੁਵਿਧਾਵਾਂ ਪ੍ਰਦਾਨ ਕਰਨ ਵਿਚ ਮੋਹਰੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਐਮ.ਐਲ.ਏ. ਐਡਵੋਕੇਟ ਲਖਵੀਰ ਸਿੰਘ ਰਾਏ ਨੇ ਅੱਜ ਮੁੱਖ ਮੰਤਰੀ ਪੰਜਾਬ ਡਾ. ਭਗਵੰਤ ਸਿੰਘ ਮਾਨ ਜੀ ਦੀ ਦੇ ਜਨਮ ਦਿਨ ਮੌਕੇ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ 36ਵੇਂ ਡੈਂਟਲ ਸਿਹਤ ਪੰਦਰਵਾੜੇ ਤਹਿਤ ਲੋੜਵੰਦ 15 ਮਰੀਜ਼ਾਂ ਨੂੰ ਕੰਪਲੀਟ ਡੈਂਚਰ ਵੰਡਣ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਬੇਹਤਰ ਸਿਹਤ ਸਹੂਲਤਾਂ ਦੇਣਾ ਹੈ ਤੇ ਹਰ ਇਕ ਵਿਅਕਤੀ ਨੂੰ ਸੰਭਵ ਇਲਾਜ਼ ਦੇਣਾ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਚਲ ਰਹੇ 36ਵੇਂ ਡੈਂਟਲ ਸਿਹਤ ਪੰਦਰਵਾੜੇ ਦੌਰਾਨ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ 15 ਕੰਪਲੀਟ ਡੈਂਚਰ, ਦੰਦਾ ਦਾ ਇਲਾਜ਼, ਦਵਾਈਆਂ ਮੁਫਤ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੌਰਾਨ ਸਕੂਲਾ ਕਾਲਜਾ, ਮਾਈਗੇਟਰੀ ਏਰੀਏ ਆਦਿ ਥਾਵਾਂ ਤੇ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਓਰਲ ਹੈਲਥ ਬਾਰੇ ਜਾਗਰੂਕਤਾ ਕੈਂਪ ਵੀ ਲਗਾਏ ਗਏ।ਇਸ ਮੌਕੇ ਮੈਡੀਕਲ ਅਫਸਰ ਡਾ. ਅਨੁੱਜ ਗਰਗ, ਨਿਰਪਾਲ ਸਿੰਘ ਫਾਰਮੇਸੀ ਅਫਸਰ, ਮਹਾਵੀਰ ਸਿੰਘ ਬੀ.ਈ.ਈ., ਮੰਗਤ ਰਾਮ ਰੇਡੀਓਗ੍ਰਾਫਰ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।