ਰਿਚਾ, ਨਾਗਪਾਲ, ਪਟਿਆਲਾ,16 ਅਕਤੂਬਰ 2023
ਆਪ ਦੀ ਭਗਵੰਤ ਮਾਨ ਸਰਕਾਰ ਡਿਬੇਟ ਦੀ ਥਾਂ ਪੰਜਾਬ ਦੀਆਂ ਅਨਾਜ਼ ਮੰਡੀਆਂ ਵਿੱਚ ਝੋਨਾ ਲਈ ਬੈਠੇ ਕਈ ਕਈ ਦਿਨਾਂ ਤੋਂ ਕਿਸਾਨਾਂ ਦੀ ਸਾਰ ਲਵੇ।ਨਾ ਕਿ ਹਾਸੇ ਠੱਠਿਆਂ ਵਿੱਚ ਸਮਾਂ ਬਤੀਤ ਕਰ ਲੋਕਾਂ ਨੂੰ ਗੁੰਮਰਾਹ ਕਰੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈਕੇ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਜਿਥੇ ਮੰਡੀਆਂ ਵਿੱਚ ਝੋਨਾ ਲਈ ਬੈਠੇ ਕਿਸਾਨਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਉਥੇ ਸੈਲਰ ਮਾਲਕਾਂ, ਆੜਤੀਆਂ ਤੇ ਮਜ਼ਦੂਰਾਂ ਨੂੰ ਵੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਉਹਨਾਂ ਵੱਲੋਂ ਹਲਕਾ ਅਮਲੋਹ ਦੀ ਮੁੱਖ ਅਨਾਜ ਮੰਡੀ ਅਮਲੋਹ ਦਾ ਦੌਰਾ ਜਿਥੇ ਕੀਤਾ ਗਿਆ ਹੈ।
ਉਥੇ ਅਨਾਜ ਮੰਡੀ ਬੁੱਗਾ ਕਲਾਂ, ਸਮਸ਼ਪੁਰ, ਰਾਮਗੜ੍ਹ,ਪਹੇੜੀ,ਰੰਘੇੜੀ ਤੇ ਮੰਡੀਗੌਬਿੰਦਗੜ ਆਦਿ ਅਨਾਜ਼ ਮੰਡੀਆਂ ਵਿੱਚ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ , ਆੜਤੀਆਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ। ਰਾਜੂ ਖੰਨਾ ਵੱਲੋਂ ਕਿਸਾਨਾਂ,ਮਜ਼ਦੂਰਾਂ, ਆੜਤੀਆਂ ਤੇ ਸ਼ੈਲਰ ਮਾਲਕਾਂ ਦੇ ਹੱਕ ਵਿੱਚ ਜਿਥੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉਥੇ ਕੇਂਦਰ ਸਰਕਾਰ ਨੂੰ ਤੁਰੰਤ ਸ਼ੈਲਰ ਮਾਲਕਾਂ ਦੀ ਫੋਟੀਫਾਇਡ ਚੌਲ ਦੇ ਮਾਪਦੰਡ ਤੁਰੰਤ ਘਟਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅੱਜ ਸ਼ੈਲਰ ਮਾਲਕਾਂ ਹੀ ਨਾ ਰਹੇ ਤਾ ਕਿਸਾਨਾਂ ਦਾ ਝੋਨੇ ਕਿਵੇਂ ਵਿੱਕੇਗਾ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾਂ ਕਿ ਉਹ ਤੁਰੰਤ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਸੈਲਰ ਮਾਲਕਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਵਾਉਣ ਤਾ ਜੋ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਵੱਡੀਆਂ ਸਮੱਸਿਆਂਵਾਂ ਤੋਂ ਬਚਾਇਆ ਜਾ ਸਕੇ। ਰਾਜੂ ਖੰਨਾ ਨੇ ਕਿਹਾ ਕਿ ਅੱਜ ਝੋਨੇ ਦੇ ਖ੍ਰੀਦ ਪ੍ਰਬੰਧਾਂ ਨੂੰ ਲੈਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਕਿਉਂ ਕਿ ਨਾ ਮੰਡੀਆਂ ਵਿੱਚ ਬਾਰਦਾਨਾਂ ਹੈ।ਤਾ ਠੀਕ ਢੰਗ ਨਾਲ ਬੋਲੀ ਹੋ ਰਹੀ ਹੈ ਤੇ ਨਾ ਹੀ ਕਿਸਾਨਾਂ ਨੂੰ ਸਹੀ ਸਮੇਂ ਤੇ ਅਦਾਇਗੀ। ਜੇਕਰ ਪੰਜਾਬ ਸਰਕਾਰ ਝੋਨੇ ਦੀ ਖ੍ਰੀਦ ਦੇ ਪਹਿਲਾਂ ਤੋਂ ਪੁੱਖਤਾ ਪ੍ਰਬੰਧ ਕਰਦੀ ਤਾ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਝੋਨੇ ਦੀ ਫ਼ਸਲ ਬਰਸਾਤੀ ਪਾਣੀ ਦੀ ਭੇਟ ਨਾ ਚੜਦੀ।
ਉਹਨਾਂ ਕਿਹਾ ਕਿ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਤੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਨੂੰ ਕੇਦਰ ਸਰਕਾਰ ਤੋਂ ਹੱਲ ਕਰਵਾਉਣ ਵਿੱਚ ਵੀ ਪੰਜਾਬ ਸਰਕਾਰ ਫੇਲ ਹੋ ਚੁੱਕੀ ਹੈ। ਅਨਾਜ ਮੰਡੀ ਅਮਲੋਹ ਵਿੱਚ ਪਿਛਲੇ 13 ਦਿਨਾਂ ਤੋਂ ਨਾ ਵਿਕਣ ਕਾਰਨ ਆਪਣਾ ਝੋਨਾ ਲੈ ਕਿ ਬੈਠੇ ਕਿਸਾਨ ਨਿਰਮਲ ਸਿੰਘ ਸ਼ੇਰਪੁਰ ਮਾਜਰਾ ਨੇ ਅਪਣਾ ਢੇਰੀ ਵਿੱਚ ਪੁੱਗਰਿਆ ਹੋਇਆ ਝੋਨਾ ਵੀ ਚੁੱਕ ਕੇ ਰਾਜੂ ਖੰਨਾ ਨੂੰ ਦਿਖਾਇਆ।ਇਸ ਮੌਕੇ ਤੇ ਰਾਜੂ ਖੰਨਾ ਨੇ ਜਿਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਸ਼ੈਲਰ ਮਾਲਕਾਂ ਦੀਆਂ ਮੰਗਾਂ ਹੱਲ ਕਰਨ ਦੀ ਅਪੀਲ ਕੀਤੀ ਉਥੇ ਉਹਨਾਂ ਕਿਹਾ ਕਿ ਜੇਕਰ ਜ਼ਲਦ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨਾ ਲੈ ਕਿ ਆਏ ਕਿਸਾਨਾਂ,ਸੈਲਰ ਮਾਲਕਾਂ, ਮਜ਼ਦੂਰਾਂ ਤੇ ਆੜਤੀਆਂ ਦੀਆਂ ਸਮੱਸਿਆਂਵਾਂ ਨੂੰ ਹੱਲ ਨਾ ਕੀਤਾਂ ਗਿਆ ਤਾ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਡੀ ਸੀ ਦਫਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਵਾਂਗਾ। ਇਸ ਮੌਕੇ ਤੇ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਜਥੇਦਾਰ ਸ਼ਰਧਾ ਸਿੰਘ ਛੰਨਾ,ਡਾ ਅਰਜੁਨ ਸਿੰਘ, ਭਗਵਾਨ ਸਿੰਘ ਹੈਪੀ ਟਿੱਬੀ, ਜਸਵਿੰਦਰ ਸਿੰਘ ਗਰੇਵਾਲ, ਦਸਵਿੰਦਰ ਸਿੰਘ ਰੋਡਾ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਯੂਥ ਆਗੂ ਹਰਵਿੰਦਰ ਸਿੰਘ ਬਿੰਦਾ ਮਾਜਰੀ, ਸੁਰਜੀਤ ਸਿੰਘ ਬਰੌਗਾ, ਜੋਗਿੰਦਰ ਸਿੰਘ ਸਲਾਣਾ,ਡਾ ਪਰਮਜੀਤ ਸਿੰਘ,ਕੇਸਰ ਸਿੰਘ ਪਨਾਗ,ਕੇਵਲ ਖਾ ਧਰਮਗੜ, ਸੁਖਵਿੰਦਰ ਸਿੰਘ ਕਾਲਾ ਅਰੌੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਤੇ ਵੱਖ ਵੱਖ ਕਿਸਾਨ ਜੱਥੇਬੰਦੀਆ ਦੇ ਆਗੂ ਮੌਜੂਦ ਸਨ।