ਬਿੱਟੂ ਜਲਾਲਾਬਾਦੀ, ਫਾਜ਼ਿਲਕਾ 17 ਅਕਤੂਬਰ 2023
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਦਿਸਾ-ਨਿਰਦੇਸ਼ਾਂ *ਤੇ ਆਮ ਆਦਮੀ ਪਾਰਟੀ ਲੀਡਰਸ਼ਿਪ ਫਾਜ਼ਿਲਕਾ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸ. ਖਜਾਨ ਸਿੰਘ ਵਿਸ਼ੇਸ਼ ਤੌਰ *ਤੇ ਕੈਂਪ ਵਿਖੇ ਪਹੁੰਚੇ ਸਨ।
ਇਸ ਮੌਕੇ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਪੰਜਾਬ ਦੇ ਜਨਮ ਦਿਵਸ ਨੂੰ ਸਮਰਪਿਤ ਖੁਦ ਖੂਨਦਾਨ ਕੀਤਾ ਅਤੇ ਖੂਨਦਾਨ ਕਰਨ ਵਾਲਿਆਂ ਦੀ ਹੌਂਸਲਾ ਅਫਜਾਈ ਵੀ ਕੀਤੀ। ਉਨ੍ਹਾਂ ਖੂਨਦਾਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੂਨਦਾਨ ਸੇਵਾ ਭਾਵ ਵਾਲਾ ਕੰਮ ਹੈ ਅਤੇ ਖੂਨਦਾਨ ਕਰਨ ਨਾਲ ਅਸੀਂ ਕਿਸੇ ਵਿਅਕਤੀ ਦੀ ਔਖੇ ਸਮੇਂ ਵਿਚ ਜਾਨ ਬਚਾਉਣ ਦੇ ਕੰਮ ਵੀ ਆਉਂਦੇ ਹਾਂ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਦੇ ਵੀ ਸ਼ਰੀਰ ਵਿਚ ਖੂਨ ਦੀ ਕਮੀ ਨਹੀਂ ਆਉਂਦਾ ਬਲਕਿ ਖੁਰਾਕ ਖਾਣ ਨਾਲ ਲੋੜ ਅਨੁਸਾਰ ਖੂਨ ਹੋਰ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ *ਤੇ ਖੂਨਦਾਨ ਕਰਨ ਨਾਲ ਸ਼ਰੀਰ ਤੰਦਰੁਸਤ ਰਹਿੰਦਾ ਹੈ ਤੇ ਇਨਸਾਨ ਬਿਮਾਰੀਆਂ ਤੋਂ ਵੀ ਬਚਿਆਂ ਰਹਿੰਦਾ ਹੈ।
ਆਪ ਵਰਕਰਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਦਿਨ-ਰਾਤ ਲੋਕਾਂ ਦੀ ਭਲਾਈ ਲਈ ਕਾਰਜਸ਼ੀਲ ਹਨ, ਦੇ ਜਨਮ ਦਿਨ ਨੂੰ ਸਮਰਪਿਤ ਫਾਜ਼ਿਲਕਾ ਦੇ ਵਰਕਰਾਂ ਵੱਲੋਂ ਖੂਨਦਾਨ ਕੈਂਪ ਲਗਾ ਕੇ ਉਨ੍ਹਾਂ ਵੱਲੋਂ ਨੌਜਵਾਨ ਵਰਗ ਨੂੰ ਸਹੀ ਰਸਤੇ ਪਾਉਣ ਦੇ ਉਪਰਾਲੇ ਵਿਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਨ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੰਤਵ ਨੁੰ ਪੂਰਾ ਕਰਨ ਲਈ ਮੌਜੂਦਾ ਸਰਕਾਰ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਪਾਰਟੀ ਵਰਕਰਾਂ ਵੱਲੋਂ ਵੀ ਸਫਲਤਾਪੂਰਵਕ ਹਲਕੇ ਵਿਚ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਫਾਜ਼ਿਲਕਾ ਦੀ ਲੀਡਰਸ਼ਿਪ ਹਾਜ਼ਰ ਸਨ।