ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ 18 ਅਕਤੂਬਰ 2023
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲੇ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਕੇ ਬਰਸਾਤੀ ਪਾਣੀ ਦੇ ਟੋਇਆਂ ਨੂੰ ਮਿੱਟੀ ਨਾਲ ਭਰਵਾ ਦੇਣ ਤਾਂ ਕਿ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ, ਉਹਨਾਂ ਕਿਹਾ ਕਿ ਪੇਂਡੂ ਸਿਹਤ ਤੇ ਸਫਾਈ ਕਮੇਟੀ ਨਾਲ ਤਾਲਮੇਲ ਕਰਕੇ ਖੜੇ ਪਾਣੀ ਦੇ ਸੋਮਿਆਂ ਤੇ ਕਾਲੇ ਤੇਲ ਦਾ ਛਿੜਕਾ ਕਰਵਾਇਆ ਜਾਵੇ।
ਪਿੰਡਾਂ ਦੇ ਛੱਪੜਾਂ ਵਿੱਚ ਪੰਚਾਇਤ ਪੰਚਾਇਤ ਨਾਲ ਤਾਲਮੇਲ ਕਰਕੇ ਗੁੰਬੂਜੀਆ ਫਿਸ਼ ਪਾਈ ਜਾਵੇ, ਖੇਤੀਬਾੜੀ ਨਾਲ ਸਬੰਧਤ ਸੁਸਾਇਟੀਆ ਰਾਹੀਂ ਫੋਗਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਕਰਕੇ ਫੋਗਿੰਗ ਕਰਵਾਈ ਜਾਵੇ, ਪੇਂਡੂ ਸਿਹਤ ਤੇ ਸਫਾਈ ਕਮੇਟੀ ਅਤੇ ਮਨਰੇਗਾ ਵਰਕਰ ਰਾਹੀਂ “ਹਰ ਸ਼ੁਕਰਵਾਰ, ਡੇਂਗੂ ਤੇ ਵਾਰ” ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ, ਪਿੰਡਾਂ ਵਿੱਚ ਅਵਾਰਾ ਪਸ਼ੂਆਂ ਦੇ ਪੀਣ ਲਈ ਪਾਣੀ ਵਾਲੇ ਬਣੇ ਚੁਬੱਚਿਆਂ ਅਤੇ ਘਰਾਂ ਅੰਦਰ ਪਏ ਕੂਲਰਾਂ ਵਿੱਚੋਂ ਮਿਲ ਰਹੇ ਲਾਰਵੇ ਨੂੰ ਖਤਮ ਕਰਨ ਲਈ ਹਰ ਹਫਤੇ ਇਹਨਾਂ ਸੋਮਿਆਂ ਨੂੰ ਖਾਲੀ ਕਰਵਾਇਆ ਜਾਵੇ। ਮੌਸਮ ਦੇ ਹਿਸਾਬ ਨਾਲ ਕੂਲਰਾਂ ਵਿੱਚ ਪਾਣੀ ਦੀ ਵਰਤੋਂ ਬੰਦ ਕੀਤੀ ਜਾਵੇ, ਪਿੰਡਾਂ ਦੇ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਤੋਂ ਅਨਾਉਂਸਮੈਂਟ ਕਰਕੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾਵੇ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਕਰਨ।