ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ 18 ਅਕਤੂਬਰ 2023
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਸਮਾਰਟ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ ਵਿਖੇ ਨਸਿ਼ਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐਡਵੋਕੇਟ ਜੇ.ਐਸ. ਸਿੱਧੂ ਨੇ ਵਿਸ਼ੇ਼ਸ਼ ਤੌਰ ਤੇ ਸਿ਼ਰਕਤ ਕੀਤੀ। ਉਨ੍ਹਾਂ ਨੇ ਨਸਿ਼ਆਂ ਵਿਰੁੱਧ ਕਾਨੂੰਨਾਂ ਬਾਰੇ ਵਿਦਿਆਰਥੀਆਂ ਜਾਣਕਾਰੀ ਦਿੱਤੀ ਤੇ ਨਸਿ਼ਆਂ ਵਿਰੁੱਧ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਨਸਿ਼ਆਂ ਦੇ ਸੇਵਨ ਨਾਲ ਸਰੀਰਕ ਅਤੇ ਮਾਨਸਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਅਧਿਆਪਕ ਦੀਪਕ ਕੁਮਾਰ, ਬੀ.ਈ.ਈ. ਮਹਾਵੀਰ ਸਿੰਘ ਅਤੇ ਕਾਂਊਸਲਰ ਚਰਨਵੀਰ ਸਿੰਘ ਨੇ ਆਪਣੇ ਸੰਬੋਧਨਾਂ ਰਾਹੀ ਵਿਦਿਆਰਥੀ ਜੀਵਨ ਵਿਚ ਮਾਨਸਿਕ ਸਿਹਤ ਅਤੇ ਨਸਿ਼ਆਂ ਦੇ ਵਿਸ਼ੇ ਬਾਰੇ ਅਤੇ ਮਾਨਸਿਕ ਰੋਗ ਦੇ ਕਾਰਨ, ਚਿੰਨ ਤੇ ਨਿਸ਼ਾਨੀਆਂ ਅਤੇ ਇਸ ਦੇ ਇਲਾਜ ਸਬੰਧੀ ਸਰਕਾਰ ਵੱਲੋਂ ਜਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਲਈ ਉਤਸ਼ਹਿਤ ਕੀਤਾ।