ਉਜਵਲਾ ਯੋਜਨਾ ਸਬੰਧੀ ਅਧਿਕਾਰੀਆਂ ਨਾਲ ਬੈਠਕ ਡੀ.ਸੀ

Advertisement
Spread information

ਰਿਚਾ ਨਾਗਪਾਲ, ਪਟਿਆਲਾ, 18 ਅਕਤੂਬਰ 2023


     ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋੜਵੰਦਾਂ ਤੱਕ ਗੈਸ ਕੁਨੈਕਸ਼ਨ ਪਹੁੰਚਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਜ਼ਿਲ੍ਹੇ ਵਿੱਚ ਲੋੜਵੰਦਾਂ ਨੂੰ ਗੈਸ ਕੁਨੈਕਸ਼ਨ ਦੇਣ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਉਜਵਲਾ ਯੋਜਨਾ ਤਹਿਤ ਦਿੱਤੇ ਜਾਂਦੇ ਗੈਸ ਕੁਨੈਕਸ਼ਨਾਂ ਅਤੇ ਇਸ ਸਬੰਧੀ ਲੋੜੀਂਦੀ ਯੋਗਤਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਅਜਿਹੇ ਸਥਾਨਾਂ ‘ਤੇ ਕੈਂਪ ਲਗਾਉਣ ਲਈ ਕਿਹਾ ਜਿਥੇ ਇਸ ਯੋਜਨਾ ਦਾ ਲਾਭ ਲੈਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੋਵੇ।
       ਉਨ੍ਹਾਂ ਕਿਹਾ ਕਿ ਉਜਵਲਾ ਯੋਜਨਾ-2 ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਘਰਾਂ ਦੀਆਂ ਔਰਤਾਂ ਨੂੰ ਬਾਇਓ ਗੈਸ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਸਕੀਮ ਦਾ ਹੋਰ ਸ਼੍ਰੇਣੀਆਂ ਜਿਸ ਵਿੱਚ ਐਸਸੀ, ਐਸਟੀ, ਪੀ.ਐਮ. ਆਵਾਸ ਯੋਜਨਾ ਗ੍ਰਾਮਿਣ, ਐਮ.ਬੀ.ਸੀ, ਏਏਵਾਈ ਤਹਿਤ ਆਉਂਦੀਆਂ ਮਹਿਲਾ ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਏ.ਸੀ.ਐਫ.ਏ. ਰਾਕੇਸ਼ ਕੁਮਾਰ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੋਂ ਅਮਿਤ ਬਾਰਾਕ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਤੋਂ ਹਰਦੇਵ ਸਿੰਘ ਮੌਜੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!