ਹਾਲ ਹੀ ਵਿੱਚ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਬਠਿੰਡਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ 2 ਘੰਟੇ ਤੱਕ ਪੁੱਛਗਿੱਛ ਕੀਤੀ। ਜਿਸ ਦੌਰਾਨ ਅਧਿਕਾਰੀਆਂ ਨੇ ਕਾਂਗੜ ਤੋਂ ਜਾਇਦਾਦ ਮਾਮਲੇ ਵਿਚ ਗੁਪਤ ਪੱਤਰਾਂ ਬਾਰੇ ਸਵਾਲ ਕੀਤੇ । ਕਾਂਗੜ ਨੇ ਕਿਹਾ ਕਿ ਵਿਜੀਲੈਂਸ ਨੂੰ ਮੇਰੇ ਤੋਂ ਪਹਿਲਾਂ ਮੇਰੇ ਖ਼ਿਲਾਫ਼ ਗੁਪਤ ਪੱਤਰ ਭੇਜਣ ਵਾਲਿਆਂ ਦੀ ਪੜਤਾਲ ਕਰ ਲੈਣੀ ਚਾਹੀਦੀ ਹੈ। ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਉਹਨਾਂ ਤੋਂ ਜੋਂ ਵੀ ਦਸਤਾਵੇਜ਼ ਮੰਗੇ ਗਏ ਸਨ, ਉਹਨਾਂ ਨੂੰ ਸੌਂਪ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਜੋ ਕੁਝ ਪੁੱਛਿਆ ਹੈ ,ਉਸ ਬਾਰੇ ਮੈਂ ਸਹੀ ਜਾਣਕਾਰੀ ਦੇ ਦਿੱਤੀ ਹੈ। ਕਾਂਗੜ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਨੂੰ ਗਲਤੀ ਮੰਨਦਿਆਂ ਕਿਹਾ ਕਿ ਉਹਨਾਂ ਨੇ ਐਸਵਾਈਐਲ ਦੇ ਮੁੱਦੇ ਤੇ ਕਾਂਗਰਸ ਵਿੱਚ ਮੁੜ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ‘ਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੂੰ ਜਿਸ ਤਰ੍ਹਾਂ ਦੀ ਉਮੀਦ ਸੀ, ਉਸ ਤਰ੍ਹਾਂ ਦਾ ਕੁਝ ਵੀ ਨਜ਼ਰ ਨਹੀਂ ਆਇਆ । ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਭਾਜਪਾ ਆਗੂ ਕਾਂਗਰਸ ‘ਚ ਸ਼ਾਮਲ ਹੋਣਗੇ।
ਵਿਜੀਲੈਂਸ ਨੇ ਫਿਰ ਖਿੱਚੀ EX ਮੰਤਰੀ ਕਾਂਗੜ ਦੀ ਚੂੜੀ ਕਸਣ ਦੀ ਤਿਆਰੀ,,,,!
ਅਸ਼ੋਕ ਵਰਮਾ, ਬਠਿੰਡਾ 18 ਅਕਤੂਬਰ 2023