ਸਿਹਤ ਬੀਮਾ ਕਾਰਡ ਬਣਾਓ ਤੇ ਇਕ ਲੱਖ ਨਗਦ ਇਨਾਮ ਪਾਓ ,,,,,,,,,

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 19 ਅਕਤੂਬਰ 2023
     ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ ਦਵਿੰਦਰਜੀਤ ਕੌਰ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ।ਜਿਸ ਤਹਿਤ 16 ਅਕਤੂਬਰ ਤੋ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤੀਆਂ ਵਿਚੋ ਲੱਕੀ ਡਰਾਅ ਦੇ ਜਰੀਏ ਦੱਸ ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ।
         ਜਿਸ ਵਿਚ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜ਼ਾਰ ਰੁਪਏ , ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾ ਇਨਾਮ ਅੱਠ ਹਜ਼ਾਰ ਰੁਪਏ ਅਤੇ ਛੇਵੇ ਤੋ ਦੱਸਵੇ ਇਨਾਮ ਤੱਕ ਸਾਰੇ ਜੇਤੂਆਂ ਨੂੰ ਪੰਜ-ਪੰਜ ਹਜਾਰ ਰੁਪਏ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇਕ ਲਾਭਪਾਤਰੀ ਨੂੰ ਹਰ ਸਾਲ ਪੂਰੇ ਪਰਿਵਾਰ ਲਈ ਪੰਜ ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮੁਹਈਆ ਕੀਤੀ ਜਾਂਦੀ ਹੈ।ਉਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਾਰਡ ਬਣਾਉਣ ਵਾਲੇ ਲਾਭਪਾਤਰੀਆਂ ਨੂੰ ਉਤਸਾਹਿਤ ਕਰਨ ਲਈ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਗੁਰਪੁਰਬ ਮੌਕੇ ਤੇ ਬੰਪਰ ਡਰਾਅ 4 ਦਸੰਬਰ ਨੂੰ ਕੱਢਿਆ ਜਾਵੇਗਾ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 30 ਨਵੰਬਰ ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜਰੂਰ ਬਣਾਉਣ।ਉਨਾਂ ਦੱਸਿਆ ਕਿ ਸਿਹਤ ਬੀਮਾ  ਯੋਜਨਾ ਕਾਰਡ ਖੁਦ ਵੀ “ਆਯੂਸਮਾਨ ਐਪ” ਦੇ ਰਾਹੀ ਬਣਾਇਆ ਜਾ ਸਕਦਾ  ਜਾਂ ਆਸਾ ਵਰਕਰ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
Advertisement
Advertisement
Advertisement
error: Content is protected !!