ਮੰਡੀਆਂ ‘ਚ ਝੋਨੇ ਦੀ ਆਮਦ 3 ਲੱਖ ਮੀਟਰਿਕ ਟਨ ਤੋਂ ਹੋਈ ਪਾਰ

Advertisement
Spread information

ਰਿਚਾ ਨਾਗਪਾਲ, ਪਟਿਆਲਾ, 19 ਅਕਤੂਬਰ 2023

       ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3 ਲੱਖ ਮੀਟਰਿਕ ਟਨ ਤੋਂ ਜ਼ਿਆਦਾ ਝੋਨੇ ਦੀ ਆਮਦ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 616.57 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3 ਲੱਖ 30 ਹਜ਼ਾਰ 086 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਤੇ ਜਿਸ ਵਿਚੋਂ 3 ਲੱਖ 23 ਹਜ਼ਾਰ 997 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
     ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕਰਦਿਆ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਫ਼ਸਲ ਦੀ ਅਦਾਇਗੀ ਵੀ ਤੁਰੰਤ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਨੂੰ ਨਾਲੋਂ ਨਾਲ ਕੀਤਾ ਜਾਵੇ ਅਤੇ ਇਸ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 141372 ਮੀਟਰਿਕ ਟਨ, ਮਾਰਕਫੈਡ ਵੱਲੋਂ 71927 ਮੀਟਰਿਕ ਟਨ, ਪਨਸਪ ਵੱਲੋਂ 66307 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 44391 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
      ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

Advertisement
Advertisement
Advertisement
Advertisement
Advertisement
Advertisement
error: Content is protected !!