ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੀਤਾ ਕੁਆਲੀਫਾਈ

Advertisement
Spread information

ਅਨੁਭਵ ਦੂਬੇ, ਚੰਡੀਗੜ੍ਹ, 27 ਅਕਤੂਬਰ 2023


      ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।

Advertisement

        ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਤੇ ਰਾਜੇਸ਼ਵਰੀ ਕੁਮਾਰੀ ਨੇ ਓਲੰਪਿਕਸ ਲਈ ਕੁਆਲੀਫਾਈ ਕੀਤਾ ਹੈ। ਭਾਂਰਤੀ ਹਾਕੀ ਟੀਮ ਵੀ ਏਸ਼ਿਆਈ ਖੇਡਾਂ ਦਾ ਸੋਨ ਤਮਗ਼ਾ ਜਿੱਤ ਕੇ ਸਿੱਧਾ ਕੁਆਲੀਫਾਈ ਹੋ ਗਈ ਹੈ ਜਿਸ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ 10 ਪੰਜਾਬੀ ਖਿਡਾਰੀ ਹਨ।

      ਮੀਤ ਹੇਅਰ ਨੇ ਮੁਹਾਲੀ ਰਹਿੰਦੇ ਜਲਾਲਾਬਾਦ ਦਾ ਜੰਮਪਲ ਅਰਜੁਨ ਬਬੂਟਾ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੋਟੀ ਉਮਰ ਦੇ ਇਸ ਨਿਸ਼ਾਨੇਬਾਜ਼ ਨੇ ਪਿਛਲੇ ਸਾਲ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਤਿਆਰੀ ਲਈ ਸੂਬਾ ਸਰਕਾਰ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇਵੇਗੀ।

Advertisement
Advertisement
Advertisement
Advertisement
Advertisement
error: Content is protected !!